ਹਲਕਾ ਵਿਧਾਇਕ ਨੇ ਸੁਵਿਧਾ ਕੈਂਪ ਦੀ ਕੀਤੀ ਪ੍ਰਧਾਨਗੀ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਸੁਵਿਧਾ ਕੈਂਪ ਦਾ ਉਠਾਉਣਾ ਚਾਹੀਦਾ ਹੈ ਲਾਭ- ਕਾਕਾ ਬਰਾੜ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਤੁਹਾਡੇ ਦਵਾਰੇ ਪ੍ਰੋਗਰਾਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਜੰਡੋ ਕੇ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸ. ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਮੌਕੇ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਇਸ ਕੈਂਪ ਵਿੱਚ ਪਿੰਡ ਜੰਡੋ ਕੇ ਤੋਂ ਇਲਾਵਾ ਨਾਲ ਲੱਗਦੇ ਪਿੰਡਾਂ ਦੇ ਲੋੜਵੰਦ ਵਸਨੀਕਾਂ ਨੇ ਵੀ ਭਾਗ ਲਿਆ ਅਤੇ

.ਆਪਣੀਆਂ ਜ਼ਾਇਜ਼ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਜਾਣੂੰ ਕਰਵਾਇਆ। ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ਤੇ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਉਹਨਾਂ ਦੀਆਂ ਜਾਇਜ ਸਮੱਸਿਆਵਾਂ ਦਾ ਹੱਲ ਮੌਕੇ ਤੇ ਕੀਤਾ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਜਾ ਰਹੇ ਸੁਵਿਧਾ ਕੈਂਪ ਦਾ ਜ਼ਰੂਰ ਲਾਭ ਉਠਾਉਣਾ ਚਾਹੀਦਾ ਹੈ ਤਾਂ ਜੋ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਕੇ ਤੇ ਹੋ ਸਕੇ। ਇਸ ਮੌਕੇ ਤੇ ਬੁਢਾਪਾ ਪੈਨਸ਼ਨ, ਅੰਗਹੀਣ ਪੈਨਸ਼ਨ, ਸ਼ਗਨ ਸਕੀਮ ਅਤੇ ਲਾਭਪਾਤਰੀ ਨਾਲ ਸੰਬੰਧਿਤ ਫਾਰਮ ਵੀ ਭਰੇ ਗਏ। Author: Malout Live