ਸ਼ਹੀਦ ਭਗਤ ਸਿੰਘ ਲੀਗਲ ਲਿਟਰੇਸੀ ਕਲੱਬ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਮਲੋਟ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ
ਮਲੋਟ: ਜਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਸਸ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ (ਲੜਕੇ) ਮੰਡੀ ਹਰਜ਼ੀ ਰਾਮ ਮਲੋਟ ਵਿਖੇ ਸ਼ਹੀਦ ਭਗਤ ਸਿੰਘ ਲੀਗਲ ਲਿਟਰੇਸੀ ਕਲੱਬ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਆਪਣੇ ਸੰਬੋਧਨ 'ਚ ਅਧਿਆਪਕ
ਵਰਿੰਦਰ ਬਜਾਜ ਵੱਲੋਂ ਭਾਰਤ ਦੀ ਆਜ਼ਾਦੀ ਲਈ ਹੋਏ ਸੰਘਰਸ਼ ਬਾਰੇ ਦੱਸਦਿਆਂ ਭਾਰਤੀ ਸੰਵਿਧਾਨ ਦੀ ਬਣਤਰ ਅਤੇ ਵਿਸ਼ੇਸ਼ਤਾਵਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਗਰੂਕ ਕਰਾਇਆ। ਇਸ ਮੌਕੇ ਕਲੱਬ ਦੇ ਸਹਿ-ਇੰਚਾਰਜ ਮੈਡਮ ਹਰਨੀਤ ਕੌਰ ਵੱਲੋਂ ਵਿਦਿਆਰਥੀਆਂ ਦੀ ਜਾਣਕਾਰੀ 'ਚ ਵਾਧਾ ਕਰਨ ਲਈ ਸੰਵਿਧਾਨ ਸੰਬੰਧੀ ਕੁਈਜ਼ ਮੁਕਾਬਲੇ ਦਾ ਵੀ ਆਯੋਜਨ ਕੀਤਾ ਗਿਆ। Author: Malout Live