ਮਿਸ਼ਨ ਫਤਿਹ ਤਹਿਤ ਆਂਗਣਵਾੜੀ ਵਰਕਰਾਂ ਵਲੋਂ ਲਗਾਤਾਰ ਜਾਗਰੂਕਤਾ ਮੁਹਿੰਮ ਜਾਰੀ

ਸ੍ਰੀ ਮੁਕਤਸਰ ਸਾਹਿਬ:-  ਸ੍ਰੀਮਤੀ ਰਤਨਦੀਪ ਕੌਰ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾ ਤੇ ਉਹਨਾਂ ਦੇ ਵਿਭਾਗ ਵਲੋਂ ਇਸ ਮਿਸ਼ਨ ਤਹਿਤ ਜੰਗੀ ਪੱਧਰ ਤੇ ਗਤੀਵਿਧੀਆਂ ਕੀਤੀਆ ਜਾ ਰਹੀਆਂ ਹਨ । ਅੱਜ ਦੀ ਗਤੀਵਿਧੀ ਬਾਰੇ ਉਹਨਾਂ ਦੱਸਿਆ ਕਿ ਉਹਨਾਂ ਦੇ ਵਿਭਾਗ ਅਤੇ ਆਮ ਜਨਤਾਂ ਦੇ  ਨੁਮਾਇੰਦੇ ਜੋ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਚਾਓ ਸਬੰਧੀ ਜਾਗਰੂਕ ਕਰ ਰਹੇ ਹਨ, ਦੇ ਬਿਲੇ ਲਗਾ ਕੇ ਹੌਸਲਾ ਅਫਜਾਈ ਕੀਤੀ। ਉਹਨਾਂ ਦੱਸਿਆ ਕਿ ਵਿਭਾਗ ਦੇ ਕਰਮਚਾਰੀਆ ਵਲੋਂ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪਿੰਡ-ਪਿੰਡ ਅਤੇ ਘਰ ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਉਹਨਾਂ ਕਰੋਨਾ ਜੋਧਿਆਂ ਨੂੰ ਜੋ ਕਿ ਇਸ ਵਾਇਰਸ ਨੂੰ ਕਾਬੂ ਕਰਨ ਵਿੱਚ ਸਰਕਾਰ ਅਤੇ ਪ੍ਰਸ਼ਾਸ਼ਨ ਦਾ ਸਹਿਯੋਗ ਦੇ ਰਹੇ ਹਨ,ਉਹਨਾਂ ਦੇ ਹੀ ਬਿਲੇ ਲਗਾਏ ਗਏ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੈਫਲੇਟ ਵੰਡੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਵਲੋਂ ਰੰਗ ਬਿਰੰਗੇ ਚਾਰਟਾਂ ਉਪਰ ਚਿੱਤਰਕਾਰੀ ਦੇ ਮਾਧਿਅਮ ਰਾਹੀਂ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਵਾਇਰਸ ਤੋਂ ਬਚਣ ਲਈ ਸਿਹਤ ਵਿਭਾਗ  ਵਲੋਂ ਦੱਸੇ ਗਏ ਢੰਗ ਤਰੀਕਿਆਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਵਾਰ-ਵਾਰ ਹੱਥ ਧੋਣ, ਸੈਨੀਟਾਈਜਰ ਦੀ ਵਰਤੋ ਕਰਨ ਅਤੇ ਮੂੰਹ ਤੇ ਮਾਸਕ ਲਗਾਉਣ ਦੀ ਅਤੇ ਆਪਸੀ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।