District News

ਨਸ਼ਾ ਤਸਕਰਾ ਤੇ ਕਸੀ ਜਾਵੇਗੀ ਨਕੇਲ

ਲੋਕਾਂ ਦੀ ਸੁਰੱਖਿਆਂ ਯਕੀਨੀ ਬਣਾਈ ਜਾਵੇਗੀ

ਮਲੋਟ:- ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਨਵ-ਨਿਯੁਕਤ ਐੱਸ.ਐੱਸ.ਪੀ ਸ. ਸਰਬਜੀਤ ਸਿੰਘ ਪੀ.ਪੀ.ਐੱਸ. ਜੀ ਨੇ ਚਾਰਜ ਸੰਭਾਲਦਿਆਂ ਹੀ ਜਿਲ੍ਹਾ ਦੇ ਗਜਟਿਡ ਅਫਸਰਾਂ ਨਾਲ ਮੀਟਿੰਗ ਕੀਤੀ। ਸ. ਸਰਬਜੀਤ ਸਿੰਘ ਪੀ.ਪੀ.ਐੱਸ, ਐੱਸ.ਐੱਸ.ਪੀ., ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਗਿਆ ਕਿ ਪੁਲਿਸ ਵਿਭਾਗ ਵੱਲੋਂ ਜਿਲ੍ਹਾ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ ਅਤੇ ਲੋਕਾਂ ਦੀ ਸੁਰੱਖਿਆ ਹਰ ਹਾਲਤ ਵਿੱਚ ਯਕੀਨੀ ਬਣਾਈ ਜਾਵੇਗੀ।

 

ਉਹਨਾਂ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਜਿਲ੍ਹਾ ਵਿੱਚ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਨਸ਼ੇ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਨਸ਼ੇ ਦੀ ਲਪੇਟ ਵਿੱਚ ਆਏ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ, ਨਸ਼ਾ ਛੱਡਣ ਲਈ ਪੇ੍ਰਰਿਤ ਕਰਨ ਲਈ, ਨਸ਼ਾ ਵਿਰੋਧੀ ਚੇਤਨਾ ਟੀਮ ਰਾਹੀਂ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਸੈਮੀਨਾਰ ਲਗਾਏ ਜਾਣਗੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਦਿਨ ਚੱਲ ਰਹੇ ਹਨ, ਜਿਸ ਸੰਬੰਧੀ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਦੇ ਮੱਦੇਨਜਰ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਐੱਸ.ਐੱਸ.ਪੀ. ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕਿਹਾ ਗਿਆ ਕਿ ਜਿਲ੍ਹਾ ਦੇ ਸਾਰੇ ਥਾਣਿਆਂ, ਚੌਂਕੀਆਂ ਅਤੇ ਪੁਲਿਸ ਦਫਤਰਾ ਦੇ ਬਾਹਰ ਸ਼ਿਕਾਇਤ ਬਕਸੇ ਲਗਾਏ ਜਾਣਗੇ ਅਤੇ ਇਹਨਾਂ ਬਕਸਿਆਂ ਨੂੰ ਹਰ ਰੋਜ਼ ਚੈੱਕ ਕਰਕੇ, ਮੌਸੂਲ ਹੋਈਆਂ ਸ਼ਿਕਾਇਤਾਂ ਪਰ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਸ਼੍ਰੀ ਕੁਲਵੰਤ ਰਾਏ, ਕਪਤਾਨ ਪੁਲਿਸ (ਪੀ.ਬੀ.ਆਈ.), ਸ਼੍ਰੀ ਰਾਜਪਾਲ ਸਿੰਘ ਕਪਤਾਨ ਪੁਲਿਸ (ਇਨਵੈਂ) ਅਤੇ ਸ਼੍ਰੀ ਹਰਵਿੰਦਰ ਸਿੰਘ ਚੀਮਾ, ਉੱਪ ਕਪਤਾਨ ਪੁਲਿਸ, ਸ਼੍ਰੀ ਮੁਕਤਸਰ ਸਾਹਿਬ ਹਾਜਰ ਸਨ।

 

Leave a Reply

Your email address will not be published. Required fields are marked *

Back to top button