District NewsMalout News

ਮੇਲਾ ਮਾਘੀ ਦੌਰਾਨ ਸ਼ਰਧਾਲੂਆਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸਾਸ਼ਨ ਨੇ ਸਥਾਪਿਤ ਕੀਤੇ ਕੰਟਰੋਲ ਰੂਮ

ਸ਼੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ 40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮਾਘੀ ਮੇਲੇ ‘ਤੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਕੰਟਰੋਲ ਰੂਮ ਦੀ ਸਥਾਪਨਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੀ ਗਈ।

ਉਹਨਾਂ ਅੱਗੇ ਦੱਸਿਆ ਕਿ ਸਿਵਲ ਕੰਟਰੋਲ ਰੂਮ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਸਥਾਪਿਤ ਕੀਤਾ ਗਿਆ, ਜਿਸ ਦਾ ਟੈਲੀਫੋਨ ਨੰਬਰ 01633-241888 ਹੈ ਜਦਕਿ ਪੁਲਿਸ ਕੰਟਰੋਲ ਰੂਮ ਜੋ ਕਿ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਰੋਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਬਣਾਇਆ ਗਿਆ, ਜਿਸ ਦਾ ਨੰਬਰ 80543-70100, 80549-42100 ਹੈ। ਉਹਨਾਂ ਮੇਲੇ ‘ਤੇ ਆਉਣ ਵਾਲੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕਿਸੇ ਕਿਸਮ ਦੀ ਸਹਾਇਤਾ ਦੀ ਲੋੜ ਪੈਂਦੀ ਹੈ ਤਾਂ ਉਹ ਇਨ੍ਹਾਂ ਨੰਬਰਾਂ ‘ਤੇ ਸੰਪਰਕ ਕਰ ਸਕਦਾ ਹੈ।

Leave a Reply

Your email address will not be published. Required fields are marked *

Back to top button