ਹਲਕਾ ਵਿਧਾਇਕ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਪਿੰਡ ਜੱਸੇਆਣਾ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ

ਮਲੋਟ: ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤਾਂ ਲਈ ਸਮੇਂ-ਸਮੇਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਆਪਣੇ ਜਾਇਜ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਜਗਦੀਪ ਸਿੰਘ ਕਾਕਾ ਬਰਾੜ ਐੱਮ.ਐੱਲ.ਏ ਸ਼੍ਰੀ ਮੁਕਤਸਰ ਸਾਹਿਬ ਨੇ ਪਿੰਡ ਜੱਸੇਆਣਾ ਵਿਖੇ ਲਗਾਏ ਗਏ ਸੁਵਿਧਾ ਕੈਂਪ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਸਰਕਾਰ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਉਹਨਾਂ ਦੱਸਿਆ ਕਿ ਇਹਨਾਂ ਸੁਵਿਧਾ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸਮੇਂ-ਸਮੇਂ 'ਤੇ ਜ਼ਿਲ੍ਹੇ ਵਿੱਚ ਲੱਗਣ ਵਾਲੇ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਇਸ ਸੁਵਿਧਾ ਕੈਂਪ ਵਿੱਚ ਲੇਬਰ ਵਿਭਾਗ, ਸਿਹਤ ਵਿਭਾਗ, ਪੇਂਡੂ ਵਾਟਰ ਸਪਲਾਈ ਵਿਭਾਗ, ਸਮਾਜਿਕ ਸੁਰੱਖਿਆ ਅਤੇ ਨਿਆਂ ਅਧਿਕਾਰਤਾ ਵਿਭਾਗ ਨੇ ਵੀ ਭਾਗ ਲਿਆ। ਇਸ ਸੁਵਿਧਾ ਕੈਂਪ ਵਿੱਚ ਪਿੰਡ ਮੜਮੱਲੂ, ਸੰਗਰਾਣਾ, ਅਤੇ ਜੱਸੇਆਣਾ ਨਾਲ ਸੰਬੰਧਿਤ ਲੋੜਵੰਦ ਲੋਕਾਂ ਨੇ ਭਾਗ ਲਿਆ। ਇਸ ਮੌਕੇ ਵਿੱਕੀ ਕੁਮਾਰ, ਅਰਸ਼ ਬਰਾੜ, ਮਿਲਾਪਜੀਤ ਸਿੰਘ ਗਿੱਲ, ਸੁਰਜੀਤ ਸਿੰਘ ਅਤੇ ਸੁਖਪਾਲ ਸਿੰਘ ਵੀ ਮੌਜੂਦ ਸਨ। Author: Malout Live