District NewsMalout News

ਗਿੱਦੜਬਾਹਾ ਵਿੱਚ ਭਾਰੂ ਰੋਡ ਤੇ ਸਥਿਤ ਕਬਾੜ ਵਾਲੀ ਦੁਕਾਨ ਵਿੱਚੋਂ ਤਾਂਬਾ ਅਤੇ ਪਿੱਤਲ ਸਕਰੈਪ ਹੋਇਆ ਚੋਰੀ

ਮਲੋਟ (ਗਿੱਦੜਬਾਹਾ):- ਗਿੱਦੜਬਾਹਾ ਸ਼ਹਿਰ ‘ਚ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਏ ਦਿਨ ਦੁਕਾਨਾਂ ਤੇ ਤਾਲੇ ਭੰਨ ਕੇ ਚੋਰਾਂ ਵੱਲੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਸ਼ਹਿਰ ਦੇ ਦੁਕਾਨਦਾਰਾਂ ‘ਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਬੀਤੀ ਰਾਤ ਚੋਰਾਂ ਨੇ ਭਾਰੂ ਰੋਡ ਪੀਰ ਖਾਨੇ ਵਾਲੀ ਗਲੀ ਵਿੱਚ ਸਥਿਤ ਇੱਕ ਕਬਾੜ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਇਸ ‘ਚੋਂ ਕਰੀਬ 50 ਹਜ਼ਾਰ ਰੁਪਏ ਦਾ ਤਾਂਬਾ ਅਤੇ ਪਿੱਤਲ ਸਕਰੈਪ ਚੋਰੀ ਕਰ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆ ਵਿੱਕੀ ਕੁਮਾਰ ਪੁੱਤਰ ਹੰਸ ਰਾਜ ਨੇ ਦੱਸਿਆ ਕਿ ਉਹ ਬੀਤੀ ਦੇਰ ਸ਼ਾਮ ਰੋਜ਼ਾਨਾ ਦੀ ਤਰ੍ਹਾਂ ਆਪਣੀ ਕਬਾੜ ਦੀ ਦੁਕਾਨ ਨੂੰ ਬੰਦ ਕਰਕੇ ਚਲੇ ਗਏ। ਉਨ੍ਹਾਂ ਦੇ ਗੁਆਂਢੀ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਦੇ ਤਾਲੇ ਟੁੱਟੇ ਹੋਏ ਹਨ। ਜਦੋਂ ਉਨ੍ਹਾਂ ਦੁਕਾਨ ਦੇ ਅੰਦਰ ਜਾ ਕੇ ਦੇਖਿਆ ਤਾਂ ਦੁਕਾਨ ‘ਚੋਂ ਤਾਂਬੇ ਅਤੇ ਪਿੱਤਲ ਸਕਰੈਪ ਦੇ ਕਰੀਬ 3 ਗੱਟੇ ਗਾਇਬ ਸਨ। ਉਨ੍ਹਾਂ ਦੱਸਿਆ ਕਿ ਚੋਰੀ ਦੀ ਇਸ ਘਟਨਾ ਵਿੱਚ ਕਰੀਬ 50 ਤੋਂ 60 ਹਜ਼ਾਰ ਰੁਪਏ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਰੀ ਸੰਬੰਧੀ ਥਾਣਾ ਗਿੱਦੜਬਾਹਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *

Back to top button