ਕੋਰੋਨਾ ਖਿਲਾਫ ਜੰਗ ਜਿੱਤਣ ਲਈ ਟੈਸਟਿੰਗ ਤੇ ਟੀਕਾਕਰਨ ਹਨ ਦੋ ਹਥਿਆਰ- ਐੱਸ.ਐਮ.ਓ ਡਾ. ਰਮੇਸ਼ ਕੁਮਾਰੀ ਕੰਬੋਜ
,
ਮਲੋਟ:- ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਤੇ ਐੱਸ.ਐਮ.ਓ ਲੰਬੀ ਡਾ. ਰਮੇਸ਼ ਕੁਮਾਰੀ ਦੀ ਅਗਵਾਈ ਹੇਠ ਬਲਾਕ ਲੰਬੀ ਦੇ ਵੱਖ-ਵੱਖ ਪਿੰਡਾਂ ਵਿਖੇ ਸੈਂਪਲਿੰਗ ਤੇ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਡਾ. ਰਮੇਸ਼ ਕੁਮਾਰੀ ਨੇ ਦੱਸਿਆ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਸਮੇਂ ਸਿਰ ਸੈਂਪਲਿੰਗ ਤੇ ਵੈਕਸੀਨੇਸ਼ਨ ਬਹੁਤ ਹੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾਂ ਦੇ ਵੱਧ ਰਹੇ ਕੇਸਾਂ ਨੂੰ ਵੇਖਦੇ ਹੋਏ ਹਰੇਕ ਵਿਅਕਤੀ ਲਈ ਸਾਵਧਾਨੀਆਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਕੋਵਿਡ ਤੋਂ ਬਚਾਓ ਲਈ ਪ੍ਰਸ਼ਾਸਨ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਕੇ ਅਤੇ ਵੈਕਸੀਨੇਸ਼ਨ ਲਗਵਾ ਕੇ ਕੋਰੋਨਾ ਨੂੰ ਹਰਾਇਆ ਜਾ ਸਕਦਾ ਹੈ।
ਇਸ ਮੌਕੇ ਡਾ. ਸ਼ਕਤੀਪਾਲ ਨੇ ਦੱਸਿਆ ਕਿ ਸਿਹਤ ਵਿਭਾਗ ਅਤੇ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਾਰੇ ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਉਣ ਲਈ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਹੁਣ ਐਂਤਵਾਰ ਨੂੰ ਵੀ ਸਿਹਤ ਸੰਸਥਾਵਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ। ਉਹਨਾਂ ਨੇ ਦੱਸਿਆ ਕਿ ਇਨਾਂ ਕੈਂਪਾਂ ਵਿੱਚ 15 ਤੋਂ 18 ਸਾਲ ਦੇ ਬੱਚਿਆਂ ਨੂੰ ਵੈਕਸੀਨ ਦੀ ਪਹਿਲੀ ਡੋਜ਼, ਆਮ ਲੋਕਾਂ ਨੂੰ ਪਹਿਲੀ ਅਤੇ ਦੂਜੀ ਡੋਜ਼ ਅਤੇ ਫਰੰਟ ਲਾਈਨ ਵਰਕਰਾਂ ਅਤੇ 60 ਸਾਲ ਤੋਂ ਉੱਪਰ ਵਾਲਿਆਂ ਨੂੰ ਬੂਸਟਰ ਡੋਜ ਲਗਾਈ ਜਾ ਰਹੀ ਹੈ। ਬੀ.ਈ.ਈ ਸ਼ਿਵਾਨੀ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਮੈਡੀਕਲ ਅਫਸਰ, ਆਰ.ਐੱਮ.ਓ, ਸੀ.ਐੱਚ.ਓ, ਏ.ਐੱਨ.ਐੱਮ, ਹੈੱਲਥ ਵਰਕਰ, ਆਸ਼ਾ ਸੁਪਰਵਾਈਜਰ ਅਤੇ ਆਸ਼ਾ ਵਰਕਰਾਂ ਨਾਲ ਹੋਰ ਵਲੰਟੀਅਰ ਵੀ ਸਹਿਯੋਗ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰੇਕ ਵਿਅਕਤੀ ਵੈਕਸੀਨ ਲਗਵਾ ਕੇ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਤੇ ਸਮਾਜ ਨੂੰ ਸੁਰੱਖਿਅਤ ਕਰੇ ਕਿਉਂਕਿ ਕੋਰੋਨਾ ਦੀ ਰੋਕਥਾਮ ਵਿੱਚ ਵੈਕਸੀਨ ਦਾ ਅਹਿਮ ਰੋਲ ਹੈ।