ਇਕਾਂਤਵਾਸ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜ਼ਿਲਾ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਹੈ ਸਖਤ ਕਾਰਵਾਈ

ਸ੍ਰੀ ਮੁਕਤਸਰ ਸਾਹਿਬ:- ਕੋਵਿਡ -19 ਦੇ ਫੈਲਾਅ ਨੂੰ ਰੋਕਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜ਼ਿਲਾ ਪ੍ਰਸ਼ਾਸਨ ਵਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਸ੍ਰੀ ਸੰਦੀਪ ਕੁਮਾਰ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਮੁਕਤਸਰ ਸਾਹਿਬ ਨੇ ਜ਼ਿਲੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆਂ ਕਿ ਜਿਹਨਾਂ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਜ਼ਿਲੇ ਵਿੱਚ ਵੱਖ-ਵੱਖ ਥਾਵਾਂ ਤੇ ਇਕਾਂਤਵਾਸ ਕੀਤਾ ਗਿਆ ਸੀ, ਪਰ ਉਹਨਾਂ ਵਲੋਂ ਸਰਕਾਰੀ ਨਿਯਮਾਂ ਦੀ ਉਲੰਘਣਾ ਕੀਤੀ , ਉਹਨਾਂ ਵਿਰੁੱਧ ਜ਼ਿਲਾ ਪ੍ਰਸ਼ਾਸਨ ਵਲੋ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ 67 ਵਿਅਕਤੀਆਂ ਦੇ ਬਿਜਲੀ ਦੇ ਕੁਨੈਕਸ਼ਨ ਕੱਟਣ ਲਈ ਕਾਰਨ ਦੱਸੋ ਨੋਟਿਸ ( ਸ਼ੋ ਕਾਜ ਨੋਟਿਸ) ਜ਼ਾਰੀ ਕੀਤੇ ਜਾ ਰਹੇ ਹਨ ਅਤੇ ਜਿਹਨਾਂ ਵਿਚੋ ਪੰਜ ਵਿਅਕਤੀਆਂ ਦੇ ਬਿਜਲੀ ਕੁਨੈਕਸ਼ਨ ਬਿਜਲੀ ਬੋਰਡ ਵਲੋਂ ਕੱਟ ਵੀ ਦਿੱਤੇ ਗਏ ਹਨ। ਉਹਨਾਂ ਅੱਗੇ ਦੱਸਿਆਂ ਕਿ ਇਕਾਂਤਵਾਸ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸ੍ਰੀ ਮੁਕਤਸਰ ਸਾਹਿਬ ਸਬ ਡਵੀਜ਼ਨ ਦੇ 13, ਮਲੋਟ ਸਬ ਡਵੀਜ਼ਨ ਦੇ 16 ਅਤੇ ਗਿੱਦੜਬਾਹਾ ਸਬ ਡਵੀਜ਼ਨ ਦੇ 38 ਵਿਅਕਤੀਆਂ ਵਿਰੁੱਧ ਪੁਲਿਸ ਨੂੰ ਸਖਤ ਕਾਰਵਾਈ ਆਰੰਭਨ ਲਈ ਲਿਖ ਦਿੱਤਾ ਗਿਆ ਹੈ ਅਤੇ ਦੋਸ਼ੀਆਂ ਦੇ ਖਿਲਾਫ ਚਲਾਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾ ਰਹੀ ਹੈ। ਹੈ। ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਕੋਰੋਨਾ ਵਾਇਰਸ ਦੇ ਚੱਲਦਿਆ ਜਦੋਂ ਵੀ ਕਿਸੇ ਵਿਅਕਤੀ ਨੂੰ ਇਕਾਂਤਵਾਸ ਕੀਤਾ ਜਾਂਦਾ ਹੈ, ਉਸਨੂੰ ਜ਼ਿਲਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।