ਪਿਛਲੇ 4 ਦਿਨਾਂ ਦੌਰਾਨ 25000 ਜਿਲਾ ਨਿਵਾਸੀਆਂ ਨੇ ਕੋਰੋਨਾ ਵੈਕਸੀਨ ਲਗਵਾਈ- ਏ.ਡੀ.ਸੀ. ਰਾਜੇਸ਼ ਤਿ੍ਰਪਾਠੀ

ਸ਼੍ਰੀ ਮੁਕਤਸਰ ਸਾਹਿਬ : ਡਿਪਟੀ ਕਮਿਸ਼ਨਰ ਸ਼੍ਰੀ ਐਮ ਕੇ ਅਰਾਵਿੰਦ ਕੁਮਾਰ ਦੀ ਸੁਯੋਗ ਅਗਵਾਈ ਹੇਠ ਕੋਵਿਡ ਮਹਾਮਾਰੀ ਪ੍ਰਤੀ ਜਾਰੀ ਟੀਕਾਕਰਨ ਅਭਿਆਨ ਅਧੀਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤਿ੍ਰਪਾਠੀ ਨੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਤੇ ਲੋਕਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਕੋਰੋਨਾ ਮਹਾਮਾਰੀ ਪ੍ਰਤੀ ਟੀਕਾਕਰਨ ਮੁਹਿੰਮ ਸਫਲਤਾ ਪੂਰਵਕ ਅਗੇ ਵੱਧ ਰਹੀ ਹੈ। ਉਨਾਂ ਦੱਸਿਆਂ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪਿਛਲੇ ਚਾਰ ਦਿਨਾਂ ਵਿੱਚ 25000 ਜ਼ਿਲ੍ਹਾ ਨਿਵਾਸੀਆਂ ਨੇ ਕੋਰੋਨਾ ਵੈਕਸੀਨ ਲਗਵਾ ਲਈ ਹੈ। ਉਨਾਂ ਨੇ ਕਿਹਾ ਕਿ ਜਿੱਥੇ ਲੋਕ ਹੁਣ ਕੋਰੋਨਾ ਵੈਕਸੀਨੇਸ਼ਨ ਪ੍ਰਤੀ ਸੁਚੇਤ ਹੋ ਰਹੇ ਹਨ ਉਥੇ ਹੀ ਜ਼ਿਲ੍ਹਾ ਪ੍ਰਸ਼ਾਸ਼ਨ ਵੀ ਵੈਕਸੀਨ ਲਗਾਵਉਣ ਲਈ ਲੋਕਾਂ ਨੂੰ ਜਾਗੂਰਕ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਿਹਾ। ਏ.ਡੀ.ਸੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਤੀਜੀ ਸੰਭਾਵਿਤ ਲਹਿਰ ਨੂੰ ਦੇਖਦਿਆ ਸਾਨੂੰ ਸਾਰਿਆਂ ਨੂੰ ਵੈਕਸੀਨ ਲਗਵਾਉਣੀ ਅਤਿ ਜਰੂਰੀ ਹੈ।