ਨੁੱਕੜ ਨਾਟਕਾਂ ਰਾਹੀ ਲੋਕਾਂ ਨੂੰ ਵੈਕਸੀਨ ਕਰਵਾਉਣ ਲਈ ਸਿਹਤ ਵਿਭਾਗ ਆਲਮਵਾਲਾ ਦੇ ਸਟਾਫ ਨੇ ਲੋਕਾਂ ਨੂੰ ਕੀਤਾ ਪ੍ਰੇਰਿਤ

ਮਲੋਟ:- ਮਾਨਯੋਗ ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ ਅਤੇ ਡਾ.ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਡਾ.ਸੁਨੀਲ ਬਾਸਲ ਜਿਲ੍ਹਾ ਟੀਕਾਕਰਨ ਅਫਸਰ ਦੀ ਯੋਗ ਅਗਵਾਈ ਅਤੇ ਡਾ.ਜਗਦੀਪ ਚਾਵਲਾ ਸੀਨੀਅਰ ਮੈਡੀਕਲ ਅਫਸਰ ਆਲਮਵਾਲਾ ਦੀ ਦੇਖ-ਰੇਖ ਵਿੱਚ ਬਲਾਕ ਆਲਮਵਾਲਾ ਦੇ ਵੱਖ-ਵੱਖ ਪਿੰਡਾਂ ਵਿੱਚ ਯੂ.ਐੱਸ.ਏਡ ਦੀ ਸਾਰਡ ਏਜੰਸੀ ਦੇ ਵਰਕਰਾਂ ਵੱਲੋ ਪਿੰਡ ਆਲਮਵਾਲਾ ਵਿੱਚ ਵੱਖ-ਵੱਖ ਥਾਵਾਂ ਤੇ ਨੁੱਕੜ ਨਾਟਕਾਂ ਰਾਹੀ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਵੱਲੋ ਬਹੁਤ ਸਾਦੇ ਅੰਦਾਜ ਵਿੱਚ ਲੋਕਾਂ ਨੂੰ ਵੈਕਸੀਨ ਲਗਵਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਜਸਵੰਤ ਸਿੰਘ ਡੀ.ਡੀ.ਪੀ.ਓ ਵੱਲੋਂ ਵੀ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ ਗਿਆ। ਡਾ.ਇਕਬਾਲ ਸਿੰਘ ਨੇ ਹਾਜਿਰ ਲੋਕਾਂ ਨੂੰ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਘਰ-ਘਰ ਜਾ ਕਿ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ  ਜਿਸਦਾ ਕਿ ਲੋਕਾਂ ਵੱਲੋਂ ਸਹਿਯੋਗ ਮਿਲ ਰਿਹਾ ਹੈ। ਪ੍ਰੰਤੂ ਕੁੱਝ ਲੋਕ ਗਲਤ ਫਹਿਮੀ ਦਾ ਸ਼ਿਕਾਰ ਹੋ ਰਹੇ ਹਨ।

ਹਰਮਿੰਦਰ ਕੌਰ ਬੀ.ਈ.ਈ ਤੇ ਸੁਖਜੀਤ ਸਿੰਘ ਆਲਮਵਾਲਾ ਨੇ ਦੱਸਿਆ ਕਿ ਕੋਰੋਨਾ ਦੀ ਤੀਸਰੀ ਲਹਿਰ ਚੱਲ ਰਹੀ ਹੈ ਪਰ ਸਿਹਤ ਵਿਭਾਗ ਲੋਕਾਂ ਨੂੰ ਇਸ ਦੀ ਲਹਿਰ ਤੋ ਬਚਾਉਣ ਲਈ ਹਰ ਪ੍ਰਕਾਰ ਦੇ ਉਪਰਾਲੇ ਕਰ ਰਿਹਾ ਹੈ। ਜਿਸ ਤਹਿਤ ਜੋ ਲੋਕ ਕੋਰੋਨਾ ਵੈਕਸੀਨ ਪ੍ਰਤੀ ਕੁੱਝ ਗਲਤਫਹਿਮੀ ਦਾ ਸ਼ਿਕਾਰ ਹਨ ਇਹਨਾ ਨੁੱਕੜ ਨਾਟਕਾਂ ਰਾਹੀ ਲੋਕਾਂ ਵਿੱਚ ਵੈਕਸੀਨ ਪ੍ਰਤੀ ਵਿਸ਼ਵਾਸ ਪੈਦਾ ਕੀਤਾ ਜਾ ਰਿਹਾ ਹੈ। ਰਾਕੇਸ਼ ਗਿਰਧਰ ਫਾਰਮੇਸੀ ਅਫਸਰ ਨੇ ਦੱਸਿਆ ਕਿ ਕੋਰੋਨਾ ਤੇ ਜਿੱਤ ਪ੍ਰਾਪਤ ਕਰਨ ਲਈ ਕੋਰੋਨਾ ਵੈਕਸੀਨ ਸਭ ਤੋ ਵਧੀਆ ਹਥਿਆਰ ਹੈ। ਇਸ ਮੌਕੇ ਡਾ.ਅਰਪਣ ਸਿੰਘ, ਗੁਰਵਿੰਦਰ ਸਿੰਘ, ਪਰਮਪਾਲ ਸਿੰਘ, ਗੁਰਤੇਜ ਸਿੰਘ ਡੀ.ਐੱਮ.ਸੀ ਸਾਰਡ ਏਜੰਸੀ, ਰਾਜਵਿੰਦਰ ਕੌਰ ਬੀ.ਐੱਮ.ਸੀ, ਜੋਬਨਜੀਤ ਸਿੰਘ, ਚਰਨਜੀਤ ਕੌਰ, ਮਨਪ੍ਰੀਤ ਕੌਰ, ਪੂਜਾ ਰਾਣੀ, ਜਗਦੇਵ ਸਿੰਘ, ਬਿੱਟੂ ਸਿੰਘ, ਕੁਲਦੀਪ ਸਿੰਘ, ਜਸਕਰਨ ਸਿੰਘ, ਹਰਭਗਵਾਨ ਸਿੰਘ, ਅਯੂਸ਼ੀ, ਰਾਜਵਿੰਦਰ ਸਿੰਘ, ਪਲਵਿੰਦਰ ਕੌਰ, ਰਾਜਬੀਰ ਕੌਰ, ਆਸ਼ਾ ਵਰਕਰ, ਆਂਗਣਵਾੜੀ ਵਰਕਰ ਤੇ ਪਿੰਡ ਦੇ ਲੋਕ ਹਾਜਿਰ ਸਨ।