ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਦਾ ਚੱਲ ਰਿਹਾ ਹੈ ਕੰਮ- ਜਿ਼ਲ੍ਹਾ ਚੋਣ ਅਫਸਰ

ਮਲੋਟ:- ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਲੋਂ ਜਿ਼ਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਹੋਇਆ ਹੈ ਅਤੇ ਕੋਰੋਨਾ ਵਾਇਰਸ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵਿਰੁੱਧ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਅੱਜ ਮਲੋਟ ਵਿਖੇ ਚੌਕਸੀ ਟੀਮਾਂ ਵਲੋਂ 8 ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਕੋਰੋਨਾ ਵਾਇਰਸ ਦੇ ਨਿਯਮਾਂ ਦੇ ਉਲੰਘਣਾ ਦੇ ਦੋਸ਼ ਤਹਿਤ ਉਹਨਾਂ ਨੂੰ 4000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆਂ ਕਿ ਜੇਕਰ ਕੋਈ ਨਾਗਰਿਕ ਕੋਰੋਨਾ ਵਾਇਰਸ ਦੇ ਖਿਲਾਫ ਸਿਹਤ ਵਿਭਾਗ ਵਲੋਂ ਬਣਾਏ ਗਏ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਬਖਸਿ਼ਆਂ ਨਹੀਂ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਆਪਣੇ ਹੱਥ ਵਾਰ ਵਾਰ ਸਾਬਣ ਨਾਲ ਧੋਂਦੇ ਰਹਿਣ, ਮੂੰਹ ਤੇ ਮਾਸਕ ਲਗਾਉਣ, ਆਪਸੀ ਦੂਰੀ ਦਾ ਹਮੇਸ਼ਾ ਖਿਆਲ ਰੱਖਿਆ ਜਾਵੇ ਤਾਂ ਜੋ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।