Punjab

ਹੁਣ ਤੱਕ 25 ਵੱਡੇ ਅਫ਼ਸਰਾਂ ਸਮੇਤ 135 ਅਧਿਕਾਰੀ ਤੇ 80 ਹੋਰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫ਼ਤਾਰ- ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਹੁਣ ਤੱਕ ਵੱਡੇ ਅਫ਼ਸਰਾਂ ਸਮੇਤ 210 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚ 25 ਵੱਡੇ ਅਫ਼ਸਰ ਸਮੇਤ 135 ਅਧਿਕਾਰੀ ਤੇ 80 ਹੋਰ ਸ਼ਾਮਿਲ ਹਨ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ ‘ਆਪ’ ਅਤੇ ਪਿਛਲੀ ਕਾਂਗਰਸ ਸਰਕਾਰ ਦੇ ਪ੍ਰਮੁੱਖ ਮੰਤਰੀ ਵੀ ਸ਼ਾਮਿਲ ਹਨ। ਇੱਕ IAS ਅਤੇ IFS ਅਧਿਕਾਰੀ ਤੋਂ ਇਲਾਵਾ 50 ਤੋਂ ਵੱਧ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ। ‘ਆਪ’ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮ ‘ਚ ਬਰਖਾਸਤ ਕੀਤਾ। ਵਿਜੀਲੈਂਸ ਬਿਊਰੋ ਨੇ 80 ਦੇ ਕਰੀਬ ਨਿੱਜੀ ਵਿਅਕਤੀਆਂ ਨੂੰ ਵੀ ਕਾਬੂ ਕੀਤਾ ਹੈ। ਵਾਹਨਾਂ ਦੇ ਫਰਜ਼ੀ ਰਜਿਸਟ੍ਰੇਸ਼ਨ ਨੰਬਰਾਂ ‘ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਦੇ ਘੁਟਾਲੇ ‘ਚ ਬੀਤੇ ਦਿਨੀ ਸਾਬਕਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ਼ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਾਲ 23 ਮਾਰਚ ਨੂੰ ਇਸ ਦੀ ਸ਼ੁਰੂਆਤ ਤੋਂ ਲੈ ਕੇ ਇਕੱਲੇ ਹੈਲਪਲਾਈਨ ‘ਤੇ ਸ਼ਿਕਾਇਤਾਂ ਕਾਰਨ 61 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 40 ਐਫ.ਆਈ.ਆਰ ਦਰਜ ਕੀਤੀਆਂ ਗਈਆਂ।

Author: Malout Live

Leave a Reply

Your email address will not be published. Required fields are marked *

Back to top button