ਨਰਮੇ ਦੇ ਬੀਜ ਸਬਸਿਡੀ ਲਈ ਅਪਲਾਈ ਕਰਨ ਦੀ ਆਖਰੀ ਤਰੀਕ 31 ਮਈ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਭੁਪਿੰਦਰ ਕੁਮਾਰ ਸਹਾਇਕ ਕਪਾਹ ਵਿਸਥਾਰ ਅਫਸਰ ਗਿੱਦੜਬਾਹਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਸ਼ਨ ਉੱਨਤ ਕਿਸਾਨ ਤਹਿਤ ਖੇਤੀ ਵਿਭਿੰਨਤਾ ਸਕੀਮ ਅਧੀਨ ਨਰਮੇਂ ਦੀ ਫ਼ਸਲ ਹੇਠ ਰਕਬਾ ਵਧਾਉਣ ਅਤੇ ਉਸ ਨੂੰ ਪ੍ਰਫੁੱਲਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗਿੱਦੜਬਾਹਾ ਵੱਲੋਂ ਭਰਪੂਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਾਲ ਸਰਕਾਰ ਵੱਲੋਂ ਨਰਮੇ ਦੇ ਬੀਜ ਉਪਰ 33% ਸਬਸਿਡੀ ਦਿੱਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਸਬਸਿਡੀ ਲਈ ਕਿਸਾਨ agrimachinerypb.com ਪੋਰਟਲ ਉੱਪਰ ਅਪਲਾਈ ਕਰ ਸਕਦਾ ਹੈ। ਇਸ ਬਾਬਤ ਪਿੰਡ ਵਿੱਚ ਕੰਪਿਊਟਰ ਸੈਂਟਰ ਵਾਲਿਆਂ ਨੂੰ ਵੀ ਇਸ ਬਾਬਤ ਜਾਣਕਾਰੀ ਦਿੱਤੀ ਜਾ ਚੁੱਕੀ ਹੈ।
ਕਿਸਾਨ ਉੱਥੇ ਵੀ ਅਪਲਾਈ ਕਰ ਸਕਦੇ ਹਨ। ਬਲਾਕ ਦਫ਼ਤਰ ਵਿਖੇ ਕਿਸਾਨਾਂ ਦੀ ਸਹਾਇਤਾ ਲਈ ਦੋ ਕਰਮਚਾਰੀਆਂ ਦੀ ਵਿਸ਼ੇਸ਼ ਤੌਰ ਤੇ ਡਿਊਟੀ ਲਗਾਈ ਗਈ ਹੈ। ਕਿਸਾਨ ਵੀਰ ਉੱਥੇ ਆ ਕੇ ਸਬਸਿਡੀ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨਰਮੇ ਦੇ ਬੀਜ ਸਬਸਿਡੀ ਲਈ ਅਪਲਾਈ ਕਰਨ ਦੀ ਆਖਰੀ ਤਰੀਕ 31 ਮਈ 2023 ਹੈ। ਇਸ ਤੋਂ ਬਾਅਦ ਪੋਰਟਲ ਬੰਦ ਹੋ ਜਾਵੇਗਾ। ਇਸ ਲਈ ਨਰਮਾ ਬੀਜ ਖਰੀਦਣ ਅਤੇ ਬਿਜਾਈ ਕਰਨ ਵਾਲੇ ਕਿਸਾਨ ਵੀਰ ਜਲਦੀ ਤੋਂ ਜਲਦੀ ਆਪਣੇ ਹਲਕੇ ਦੇ ਖੇਤੀਬਾੜੀ ਵਿਕਾਸ ਅਫਸਰ/ਖੇਤੀਬਾੜੀ ਵਿਸਥਾਰ ਅਫ਼ਸਰ, ਕਿਸੇ ਵੀ ਅਧਿਕਾਰੀ /ਕਰਮਚਾਰੀ ਜਾਂ ਮੇਰੇ ਨਾਲ ਸੰਪਰਕ ਕਰਕੇ ਮਿੱਥੇ ਗਏ ਸਮੇਂ ਦੇ ਅੰਦਰ-ਅੰਦਰ ਸਬਸਿਡੀ ਲਈ ਅਪਲਾਈ ਕਰਨਾ ਯਕੀਨੀ ਬਣਾਉਂਦੇ ਹੋਏ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਕੀਮ ਦਾ ਲਾਭ ਉਠਾਉਣ। Author: Malout Live