ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 27 ਸਤੰਬਰ ਨੂੰ

ਮਲੋਟ: ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 3 ਅਕਤੂਬਰ ਨੂੰ ਡੇਅਰੀ ਟ੍ਰੇਨਿੰਗ ਸੈਂਟਰਾਂ ’ਤੇ ਚਲਾਇਆ ਜਾ ਰਿਹਾ ਹੈ। ਇਸ ਸਿਖਲਾਈ ਕੋਰਸ ਦੀ ਕੌਂਸਲਿੰਗ 27 ਸਤੰਬਰ 2022 ਨੂੰ ਹੋਵੇਗੀ। ਇਸ ਸੰਬੰਧੀ ਡਿਪਟੀ ਡਾਇਰੈਕਟਰ ਡੇਅਰੀ ਰਣਦੀਪ ਕੁਮਾਰ ਹਾਂਡਾ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਟੇਨ੍ਰਿੰਗ ਵਿੱਚ ਦੁੱਧ ਤੋਂ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਿਤ ਪਸ਼ੂ ਖਰਾਕ ਸੰਬੰਧੀ ਆਧੁਨਿਕ ਤਕਨੀਕ ਨਾਲ ਜਾਣੂੰ ਕਰਵਾਇਆ ਜਾਵੇਗਾ। ਉਹਨਾਂ ਦੱਸਿਆ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਬਠਿੰਡਾ, ਮਾਨਸਾ, ਫਾਜ਼ਿਲਕਾ, ਹਰਿਆਣਾ ਅਤੇ ਰਾਜਸਥਾਨ ਦੇ ਚਾਹਵਾਨ ਡੇਅਰੀ ਫਾਰਮਰ ਵੀ 27 ਸਤੰਬਰ 2022 ਨੂੰ ਨਿਰਧਾਰਿਤ ਪ੍ਰੋਫਾਰਮੇ ਲਈ ਪ੍ਰਾਸਪੈਕਟ, ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਈਜ ਫੋਟੋ ਲੈ ਕੇ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ/ ਡੇਅਰੀ ਵਿਕਾਸ ਅਫ਼ਸਰ ਜਾਂ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ ਅਬੁੱਲ ਖੁਰਾਣਾ ਵਿਖੇ ਕੌਂਸਲਿੰਗ ਲਈ ਹਾਜ਼ਿਰ ਹੋ ਸਕਦੇ ਹਨ। Author: Malout Live