ਗੈਸਟ ਲੈਕਚਰ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ ਬਾਰੇ ਦਿੱਤੀ ਜਾਣਕਾਰੀ

ਮਲੋਟ:- ਐਸੋਸੀਏਟ ਪ੍ਰੋਫੈਸਰ ਵਿਕਾਸ ਗੋਇਲ, ਮਿਮਿਟ ਕਾਲਜ, ਮਲੋਟ ਵੱਲੋਂ ਸਰਕਾਰੀ ਹਾਈ ਸਕੂਲ ਕੱਟਿਆਂਵਾਲੀ ਵਿਖੇ ਗੈਸਟ ਲੈਕਚਰ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ ਦਿੱਤੀ, ਤਾਂ ਜੋ ਵਿਦਿਆਰਥੀਆਂ ਨੂੰ ਦਸਵੀਂ ਅਤੇ ਬਾਰਵੀਂ ਕਲਾਸ ਤੋਂ ਬਾਅਦ ਭਵਿੱਖ ਵਿੱਚ ਆਪਣਾ ਕੈਰੀਅਰ ਚੁਣਨ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਜਿਸ ਤੇ ਵਿਦਿਆਰਥੀਆਂ ਵੱਲੋਂ ਸੰਤੁਸ਼ਟੀ ਪ੍ਰਗਟਾਈ ਗਈ। ਇਸ ਦੌਰਾਨ ਸ਼੍ਰੀ ਭਾਰਤ ਭੂਸ਼ਨ ਕੰਪਿਊਟਰ ਟੀਚਰ, ਸ਼੍ਰੀ ਕਰਨਵੀਰ ਸਿੰਘ ਅੰਗਰੇਜ਼ੀ ਮਾਸਟਰ ਅਤੇ ਰਿਕਾਸ਼ੀ ਜਿੰਦਲ ਸਾਇੰਸ ਅਧਿਆਪਿਕਾ ਮੌਜੂਦ ਸਨ। Author : Malout Live