ਮਿਸ਼ਨ ਫਤਿਹ ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ-19 ਦੇ 115 ਸੈਂਪਲਾ ਦੀ ਰਿਪੋਰਟ ਆਈ ਨੇਗੈਟਿਵ
ਸ੍ਰੀ ਮੁਕਤਸਰ ਸਾਹਿਬ:- ਮਿਸ਼ਨ ਫਤਿਹ ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 3282 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿੱਚੋਂ 2762 ਦੀ ਰਿਪੋਰਟ ਨੈਗੇਟਿਵ ਅਤੇ 70 ਮਰੀਜ਼ ਪਾਜ਼ੇਟਿਵ ਆਏ ਹਨ, ਬਾਕੀ 450 ਕੇਸਾਂ ਦੀ ਰਿਪੋਰਟ ਬਾਕੀ ਹੈ। ਅੱਜ ਤੱਕ ਕੁਲ 67 ਮਰੀਜ਼ ਕੋਰੋਨਾ ਪਾਜ਼ੇਟਿਵ ਤੋਂ ਨੈਗੈਟਿਵ ਹੋਏ ਹਨ।
ਜਿਲ੍ਰਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾ ਤੇ ਕੋਵਿਡ-19 ਸਬੰਧੀ 251 ਸੈਂਪਲ ਲਏ ਗਏ ਹਨ। ਬੀਤੇ ਦਿਨੀ ਜਿਲ੍ਹੇ ਦੇ ਫਲੂ ਕਾਰਨਰਾ ਵਿਚ ਕੋਵਿਡ ਜਾਂਚ ਲਈ ਲਏ ਸੈਂਪਲਾ ਵਿਚਂੌ ਅੱਜ 115 ਸੈਂਪਲਾ ਦੀ ਰਿਪੋਰਟ ਕੋਵਿਡ ਨੇਗੈਟਿਵ ਅਤੇ ਇੱਕ ਮਰੀਜ਼ ਦੀ ਰਿਪੋਰਟ ਪਾਜੇਟਿਵ ਆਈ ਹੈ। ਡਾ ਸਿੰਘ ਨੇ ਕਿਹਾ ਕਿ ਹੁਣ ਤੱਕ 70 ਪਾਜ਼ੇਟਿਵ ਮਰੀਜਾਂ ਵਿੱਚੋਂ 67 ਮਰੀਜ਼ਾਂ ਦੀ ਬਾਹਰਲੇ ਰਾਜਾਂ ਤੋਂ ਟਰੈਵਲ ਹਿਸਟਰੀ ਹੈ ਅਤੇ ਸਿਰਫ ਤਿੰਨ ਮਰੀਜ਼ਾਂ ਨੂੰ ਲੋਕਲ ਇੰਨਫੈਕਸ਼ਨ ਹੋਈ ਹੈ। ਇਥੇ ਇਹ ਵੀ ਜਿਕਰਯੋਗ ਹੈ ਕਿ ਇਨ੍ਹਾਂ ਮਰੀਜਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਵਿੱਚੋਂ ਕੋਈ ਵੀ ਮਰੀਜ਼ ਪਾਜੀਟਿਵ ਨਹੀਂ ਪਾਇਆ ਗਿਆ ਹੈ। ਜਿਲ੍ਹਾ ਪ੍ਰਸ਼ਾਸਨ ਦੀ ਮੁਸਤੈਦੀ ਸਦਕਾ ਸਿਹਤ ਵਿਭਾਗ ਨੇ ਇਨ੍ਹਾਂ ਮਰੀਜਾਂ ਦੀ ਜਲਦੀ ਪਹਿਚਾਣ ਕਰਕੇ ਅਤੇ ਇਲਾਜ ਉਪਰੰਤ ਠੀਕ ਕਰਕੇ ਘਰ ਭੇਜ਼ ਦਿੱਤਾ ਗਿਆ ਹੈ ਅਤੇ ਜਿਲ੍ਹੇ ਵਿੱਚ ਕੋਰੋਨਾ ਮਰੀਜ਼ਾਂ ਦੀ ਇਲਾਜ ਦਰ 100 ਪ੍ਰਤੀਸ਼ਤ ਰਹੀ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨ ਦੇਹੀ ਅਤੇ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ।
ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ। ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨੀ ਚਾਹੀਦੀ ਹੈ। ਸਿਵਲ ਸਰਜਨ ਨੇ ਕਿਹਾ ਕਿ ਜਿਲੇ ਵਿਚ ਕੋਵਿਡ ਕੇਸਾ ਦੀ ਬਰੀਕੀ ਨਾਲ ਭਾਲ ਕਰਨ ਲਈ ਫਲੁ ਕਾਰਨਰ ਤੇ ਆਉਣ ਵਾਲੇ ਹਰ ਸ਼ੱਕੀ ਮਰੀਜ ਦਾ ਕੋਵਿਡ ਜਾਂਚ ਲਈ ਸੈਂਪਲ ਲਿਆ ਜਾ ਰਿਹਾ ਹੈੇ ਤਾਂ ਜੋ ਕੋਈ ਵੀ ਕਰੋਨਾ ਦਾ ਮਰੀਜ ਛੁੱਪਿਆ ਨਾ ਰਹੇ ਉਹਨਾਂ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੁਣ ਤੱਕ 67 ਕੇਸ ਪਾਜੀਟਿਵ ਆਏ ਹਨ। ਸਾਰੇ ਦੇ ਸਾਰੇ ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ।