ਕੋਵਿਡ-19 ਦੌਰਾਨ ਵਧੀਆ ਸੇਵਾਵਾਂ ਨਿਭਾਉਣ ਬਦਲੇ ਬਲਾਕ ਆਲਮਵਾਲਾ ਦੇ ਦੋ ਸਟਾਫ ਮੈਂਬਰਾਂ ਨੂੰ ਕੀਤਾ ਗਿਆ ਅੱਜ (26 ਜਨਵਰੀ) ਨੂੰ ਸਨਮਾਨਿਤ
ਮਲੋਟ:- ਜਿੰਨ੍ਹਾ ਕਰਮਚਾਰੀਆਂ ਅਧਿਕਾਰੀਆਂ ਵੱਲੋਂ ਆਪਣੇ ਆਪਣੇ ਖੇਤਰ ਵਿੱਚ ਵਧੀਆ ਕਾਰਗੁਜਾਰੀ ਕੀਤੀ ਜਾਂਦੀ ਹੈ ਉਹਨਾਂ ਨੂੰ ਹਰ ਸਾਲ 26 ਜਨਵਰੀ ਤੇ ਸਨਮਾਨਿਤ ਕੀਤਾ ਜਾਦਾ ਹੈ। ਇਸ ਸਾਲ ਵੀ ਸੀ.ਐੱਚ.ਸੀ ਆਲਮਵਾਲਾ ਦੇ ਕਰਮਚਾਰੀਆਂ ਰਾਕੇਸ਼ ਗਿਰਧਰ ਤੇ ਸੁਖਜੀਤ ਸਿੰਘ ਆਲਮਵਾਲਾ ਨੂੰ ਕੋਵਿਡ ਦੌਰਾਨ ਵਧੀਆ ਸਿਹਤ ਸੇਵਾਵਾਂ ਦੇਣ ਕਰਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵੱਲੋਂ ਅੱਜ (26 ਜਨਵਰੀ ਨੂੰ) ਸਨਮਾਨਿਤ ਕੀਤਾ ਗਿਆ। ਇਸ ਸੰਬੰਧੀ ਸੁਖਜੀਤ ਸਿੰਘ ਨੇ ਦੱਸਿਆ ਕਿ ਜਦੋਂ ਤੋਂ ਕੋਰੋਨਾ ਦੀ ਬੀਮਾਰੀ ਦਾ ਪ੍ਰਕੋਪ ਸ਼ੁਰੂ ਹੋਇਆ ਹੈ। ਉਨ੍ਹਾਂ ਵੱਲੋਂ ਇਸ ਦੇ ਸ਼ੁਰੂਆਤੀ ਦੌਰ ਵਿੱਚ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿੰਡ-ਪਿੰਡ ਜਾ ਕਿ
ਇਸ ਬੀਮਾਰੀ ਤੋ ਬਚਾਅ ਲਈ ਜਾਗਰੂਕ ਕੀਤਾ ਗਿਆ। ਉਸਤੋਂ ਬਾਅਦ ਵਿਭਾਗ ਵੱਲੋਂ ਜੋ ਵੀ ਡਿਊਟੀ ਦਿੱਤੀ ਗਈ ਉਸਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਇਆ ਗਿਆ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਕੋਵਾ ਐਪ ਰਾਹੀਂ ਲੋਕਾਂ ਨੂੰ ਇਸ ਬਾਰੇ ਜਾਣੂੰ ਕਰਵਾ ਕਿ ਲੋਕਾਂ ਨੂੰ ਇਸ ਨਾਲ ਜੋੜ ਕਿ ਆਨਲਾਈਨ ਗੋਲਡ ਸਰਟੀਫਿਕੇਟ ਪ੍ਰਾਪਤ ਕੀਤਾ। ਇਸਤੋਂ ਇਲਾਵਾ ਉਹਨਾਂ ਨੂੰ ਸਮਾਜ ਸੇਵੀ ਸੰਸਥਾਵਾਂ ਤੇ ਪੰਚਾਇਤਾਂ ਵੱਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਿਆ ਹੈ। ਰਾਕੇਸ਼ ਗਿਰਧਰ ਤੇ ਸੁਖਜੀਤ ਸਿੰਘ ਆਲਮਵਾਲਾ ਨੇ ਆਪਣੇ ਇਸ ਸਨਮਾਨ ਸੰਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ, ਡਾ.ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ, ਡਾ.ਜਗਦੀਪ ਚਾਵਲਾ ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ ਆਲਮਵਾਲਾ ਦਾ ਧੰਨਵਾਦ ਕੀਤਾ।