ਮਿਸ਼ਨ ਫਤਿਹ ਅਧੀਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਕੋਵਿਡ ਕੇਅਰ ਸੈਂਟਰ ਥੇਹੜੀ ਵਿੱਚੋਂ 3 ਮਰੀਜ਼ਾਂ ਨੇ ਕੋਰੋਨਾ ਤੇ ਕੀਤੀ ਜਿੱਤ ਪ੍ਰਾਪਤ, ਤੰਦਰੁਸਤ ਹੋ ਕੇ ਘਰ ਵਾਪਸ: ਡਾ ਸੁਨੀਲ ਬਾਂਸਲ
ਸ੍ਰੀ ਮੁਕਤਸਰ ਸਾਹਿਬ:- ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਯਤਨਾਂ ਸਦਕਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਜ 3 ਮਰੀਜ ਠੀਕ ਹੋ ਕੇ ਘਰ ਪਰਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਸੁਨੀਲ ਬਾਂਸਲ ਇੰਚ: ਕੋਵਡ ਕੇਅਰ ਸੈਂਟਰ ਥੇਹੜੀ ਨੇ ਦੱਸਿਆ ਕਿ ਮਿਸ਼ਨ ਫਤਹਿ ਅਧੀਨ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਦੇ ਯਤਨਾਂ ਸਦਕਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚੋਂ ਅੱਜ 3 ਹੋਰ ਮਰੀਜ਼ ਤੰਦਰੁਸਤ ਹੋ ਕੇ ਘਰ ਗਏ ਹਨ ਅਤੇ ਅੱਜ ਤੱਕ ਜਿ਼ਲ੍ਹੇ ਵਿੱਚ 142 ਮਰੀਜ਼ ਤੰਦਰੁਸਤ ਹੋਏ ਹਨ ਅਤੇ ਇੱਕ ਮਰੀਜ ਦੀ ਮੌਤ ਹੋ ਹੈ।
ਉਹਨਾਂ ਦੱਸਿਆ ਕਿ ਸਿਹਤ ਵਿਭਾਗ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਅਗਵਾਈ ਵਿੱਚ ਮਿਸ਼ਨ ਫਤਹਿ ਅਧੀਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨ ਦੇਹੀ ਅਤੇ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਪਰਿਵਾਰ ਵਿੱਚ ਕਿਸੇ ਨੁੰ ਕੋਰੋਨਾ ਦੇ ਲੱਛਣ ਦਿਸਣ ਤਾਂ ਉਸ ਨੂੰ ਛੁਪਾਓ ਨਾ, ਸਗੋਂ ਨੇੜੇ ਦੇ ਮਾਹਿਰ ਡਾਕਟਰ ਨਾਲ ਸਲਾਹ ਕਰੋ। ਉਹਨਾਂ ਅਪੀਲ ਕੀਤੀ ਕਿ ਜੇ ਕਿਸੇ ਵਿਅਕਤੀ ਨੂੰ ਬੁਖਾਰ, ਖਾਂਸੀ, ਜੁਕਾਮ, ਗਲਾ ਖਰਾਬ ਜਾਂ ਸਾਹ ਲੈਣ ਵਿੱਚ ਤਕਲੀਫ਼ ਹੋਵੇ ਤਾਂ ਤੁਰੰਤ ਡਾਕਟਰ ਜਾਂ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਤਾਂ ਜ਼ੋ ਲੱਛਣ ਅਨੁਸਾਰ ਉਸ ਦੇ ਸੈਂਪਲ ਲੈ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ। ਉਹਨਾ ਦੱਸਿਆ ਕਿ ਕੋਰੋਨਾ ਦਾ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ। ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨੀ ਚਾਹੀਦੀ ਹੈ। ਸੁਖਮੰਦਰ ਸਿੰਘ ਗੁਰਤੇਜ਼ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ ਲੋਕਾਂ ਨੂੰ ਅਪੀਲ ਕੀਤੀ ਕਿ ਹੱਥ ਨਾ ਮਿਲਾਓ, ਜੱਫੀ ਨਾ ਪਾਓ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਸਾਫ਼ ਕਰਨੇ ਚਾਹੀਦੇ ਹਨ। ਖੰਘ ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਦੋ ਮੀਟਰ ਦੀ ਦੂਰੀ ਬਣਾ ਕੇ ਰੱਖੋ। ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖੋ। ਨੀਂਦ ਪੂਰੀ ਲਵੋ ਅਤੇ ਸਰੀਰਕ ਤੌਰ ਤੇ ਤੰਦਰੁਸਤ ਰਹੋ, ਬਹੁਤ ਸਾਰਾ ਕੋਸਾ ਪਾਣੀ ਪੀਓ ਅਤੇ ਪੌਸ਼ਟਿਕ ਭੋਜਨ ਖਾਓ। ਆਲੇ ਦੁਆਲੇ ਦੀ ਸਫ਼ਾਈ ਰੱਖੋ, ਸਿਹਤਮੰਦ ਜੀਵਣ ਸ਼ੈਲੀ ਅਪਨਾਓ ਅਤੇ ਵਾਰ ਵਾਰ ਹੱਥ ਧੋਤੇ ਜਾਣ, ਮੂੰਹ ਤੇ ਮਾਸਕ ਪਹਿਣ ਕੇ ਰੱਖਿਆ ਜਾਵੇ, ਜੇਕਰ ਕੋਈ ਵੀ ਆਦਮੀ ਬਾਾਹਰਲੇ ਦੇਸ ਜਾਂ ਬਾਹਰਲੇ ਰਾਜਾਂ ਤੋ਼ ਆਉਂਦਾ ਹੈ ਤਾਂ ਉਸ ਦੀ ਸੂਚਨਾਂ ਜਿ਼ਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਨੂੰ ਦਿੱਤੀ ਜਾਵੇ।