12 ਤੋਂ 14 ਸਾਲ ਦੇ ਬੱਚਿਆਂ ਦੇ ਕੋਵਿਡ-19 ਟੀਕਾਕਰਨ ਕਰਵਾਉਣ ਦੀ ਮੁਹਿੰਮ ਸ਼੍ਰੀ ਮੁਕਤਸਰ ਸਾਹਿਬ ਤੋਂ ਹੋਈ ਸ਼ੁਰੂਆਤ
ਮਲੋਟ (ਸ਼੍ਰੀ ਮੁਕਤਸਰ ਸਾਹਿਬ):- ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅੱਜ 12 ਤੋਂ 14 ਸਾਲ ਤੱਕ ਦੇ ਬੱਚਿਆਂ ਲਈ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ ਸਰਕਾਰੀ ਲੜਕੀਆਂ ਵਾਲਾ ਸਕੂਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਦੱਸਿਆ ਕਿ ਪੂਰੇ ਭਾਰਤ ਵਿੱਚ ਕੋਰੋਨਾ ਰੋਕੂ ਟੀਕਾਕਰਨ ਦੇ ਅਗਲੇ ਪੜਾਅ ਵਿੱਚ ਅੱਜ 12 ਤੋਂ 14 ਸਾਲ ਤੱਕ ਦੇ ਬੱਚਿਆਂ ਨੂੰ ਕੋਰੋਨਾ ਟੀਕਾਕਰਨ ਸ਼ੁਰੂਆਤ ਕੀਤੀ ਗਈ ਹੈ ਅਤੇ
ਦੂਜੀ ਖ਼ੁਰਾਕ 28 ਦਿਨਾਂ ਬਾਅਦ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਉਮਰ ਵਰਗ ਦੇ ਨਾਲ-ਨਾਲ 60 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਬੂਸਟਰ ਡੋਜ਼ ਦੇਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੁਨੀਲ ਬਾਂਸਲ ਨੇ ਬੱਚਿਆਂ ਦੇ ਪਰਿਵਾਰਿਕ ਮੈਂਬਰਾਂ ਅਤੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੈਕਸੀਨ ਜ਼ਰੂਰ ਲਗਵਾਉਣ। ਇਸ ਮੌਕੇ ਡਾ. ਸੁਨੀਲ ਬਾਂਸਲ, ਸੁਖਮੰਦਰ ਸਿੰਘ ਅਤੇ ਬਾਕੀ ਹੋਰ ਸਟਾਫ਼ ਵੀ ਹਾਜਿਰ ਸੀ।