ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫੌਜ ਵਿੱਚ ਭਰਤੀ ਹੋਣ ਵਾਲੇ ਯੁਵਕਾਂ ਨੂੰ ਦਿੱਤੀ ਜਾਵੇਗੀ ਮੁਫਤ ਸਿਖਲਾਈ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਕੈਂਪ ਇੰਚਾਰਜ ਸ਼੍ਰੀ ਦਵਿੰਦਰ ਪਾਲ ਸੀ-ਪਾਈਟ ਕੈਂਪ, ਹਕੂਮਤ ਸਿੰਘਵਾਲਾ (ਫਿਰੋਜ਼ਪੁਰ) ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੌਜ ਦੀਆਂ ਅਪ੍ਰੈਲ ਮਹੀਨੇ ਆਉਣ ਵਾਲੀਆਂ ਭਰਤੀਆਂ ਰੈਲੀਆਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਪ੍ਰੀ-ਟ੍ਰੇਨਿੰਗ ਚੱਲ ਰਹੀ ਹੈ। ਸ਼੍ਰੀ ਮੁਕਤਸਰ ਸਾਹਿਬ, ਫਿਰੋਜ਼ਪਰ, ਫਾਜ਼ਿਲਕਾ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਹਰ ਹਫ਼ਤੇ ਮੰਗਲਵਾਰ ਤੋਂ ਵੀਰਵਾਰ ਤੱਕ ਸਵੇਰੇ 09:00 ਵਜੇ ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖੇ ਸਕਰੀਨਿੰਗ ਲਈ ਦਸਤਾਵੇਜ਼ ਲੈ ਕੇ ਪੇਸ਼ ਹੋ ਸਕਦੇ ਹਨ। ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ, ਪੰਜਾਬ ਰੈਜੀਡੈਂਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ ਦੀ ਅਤੇ ਬੈਂਕ ਖਾਤਾ ਜੋ ਖਾਤਾ ਚਾਲੂ ਹਾਲਤ ਵਿੱਚ ਹੋਵੇ ਦੀਆਂ ਫੋਟੋਕਾਪੀਆਂ ਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਕਾਪੀ-ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਯੁਵਕ ਦੀ ਉਮਰ ਸਾਡੇ 17 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਹੋਵੇ। ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ। ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/-ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ ਯੁਵਕ ਮੋਬਾਇਲ ਨੰ. 83601-63527, 94638-31615 ਅਤੇ 94639-03533 ਤੇ ਸੰਪਰਕ ਕਰ ਸਕਦੇ ਹਨ। Author: Malout Live