ਡੀ. ਏ. ਵੀ. ਕਾਲਜ, ਮਲੋਟ ਵਿਖੇ ' ਇੱਕ ਰੁੱਖ ਮਾਂ ਦੇ ਨਾਂ' ਮੁਹਿੰਮ ਦੀ ਸ਼ੁਰੂਆਤ
ਮਲੋਟ : ਡੀ. ਏ. ਵੀ. ਕਾਲਜ, ਮਲੋਟ ਵਿਖੇ ਪ੍ਰਿੰਸੀਪਲ ਸ੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਵਿੱਚ ਐੱਨ.ਐੱਸ.ਐੱਸ ਯੂਨਿਟ ਦੇ ਪ੍ਰੋਗਰਾਮ ਅਫ਼ਸਰਾਂ-ਡਾ. ਜਸਬੀਰ ਕੌਰ ਅਤੇ ਡਾ. ਵਿਨੀਤ ਕੁਮਾਰ ਦੀ ਪ੍ਰੇਰਣਾ ਨਾਲ ਵਾਤਾਵਰਣ ਨੂੰ ਸੰਭਾਲਣ ਦਾ ਸੁਨੇਹਾ ਦੇਣ ਲਈ ਇੱਕ ਰੁੱਖ ਮਾਂ ਦੇ ਨਾਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਕਾਲਜ ਦੇ ਪ੍ਰਿੰਸੀਪਲ, ਸਟਾਫ਼ ਅਤੇ ਐੱਨ.ਐੱਸ.ਐੱਸ ਵਲੰਟੀਅਰਾਂ ਨੇ ਮਿਲ ਕੇ ਬੂਟੇ ਲਗਾਏ ਅਤੇ ਉਨ੍ਹਾਂ ਦੇ ਪਾਲਣ ਪੋਸ਼ਣ ਦਾ ਪ੍ਰਣ ਵੀ ਲਿਆ।
ਇਸ ਮੌਕੇ ਤੇ ਰੁੱਖਾਂ ਦੀ ਮਹੱਤਤਾ ਬਾਰੇ ਡਾ. ਜਸਬੀਰ ਕੌਰ ਨੇ ਦੱਸਿਆ ਕਿ ਰੁੱਖ ਮਾਵਾਂ ਦੀ ਤਰ੍ਹਾਂ ਹੁੰਦੇ ਹਨ, ਜੋ ਸਾਨੂੰ ਠੰਡੀਆਂ ਛਾਵਾਂ ਦਿੰਦੇ ਹਨ। ਧਰਤੀ ਨੂੰ ਗਲੋਬਲ ਵਾਰਮਿੰਗ ਤੇ ਪ੍ਰਦੂਸ਼ਣ ਤੋਂ ਬਚਾਉਣ ਲਈ ਹਰ ਇੱਕ ਵਿਅਕਤੀ ਨੂੰ ਇੱਕ ਰੁੱਖ ਲਗਾਉਣਾ ਚਾਹੀਦਾ ਹੈ ਤੇ ਉਸ ਦੀ ਸਾਂਭ ਸੰਭਾਲ ਵੀ ਉਸ ਵਿਅਕਤੀ ਦਾ ਹੀ ਫ਼ਰਜ਼ ਬਣਦਾ ਹੈ। ਇਸ ਮੌਕੇ ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ, ਐੱਨ.ਐੱਸ.ਐੱਸ ਵਲੰਟੀਅਰਜ਼, ਡਾ. ਮੁਕਤਾ ਮੁਟਨੇਜਾ ਅਤੇ ਮੈਡਮ ਰਿੰਪੂ ਸਹਿਤ ਕਾਲਜ ਦਾ ਸਮੂਹ ਸਟਾਫ਼ ਹਾਜ਼ਿਰ ਸੀ। Author : Malout Live