ਡੀ.ਏ.ਵੀ. ਕਾਲਜ ਮਲੋਟ ਵਿਖੇ ਵਿਦਾਇਗੀ ਸਮਾਰੋਹ ਦਾ ਕੀਤਾ ਆਯੋਜਨ

ਮਲੋਟ : ਡੀ.ਏ.ਵੀ ਕਾਲਜ ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਹੇਠ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਅਤੇ EMA ਵਿਭਾਗ ਦੇ ਇੰਚਾਰਜ ਡਾ. ਮੁਕਤਾ ਮੁਟਨੇਜਾ ਅਤੇ ਸਹਿ-ਇੰਚਾਰਜ ਮੈਡਮ ਰਿੰਪੂ ਦੀ ਨਿਗਰਾਨੀ ਵਿੱਚ ਸਾਲ ਦੂਜੇ ਦੇ ਵਿਦਿਆਰਥੀਆਂ ਵੱਲੋਂ ਸਾਲ ਤੀਜੇ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ, ਜਿਸ ਵਿੱਚ ਬੀ.ਏ./ਬੀ.ਐੱਸ.ਸੀ./ਬੀ.ਕਾਮ. ਅਤੇ ਪੀ.ਜੀ.ਡੀ.ਸੀ.ਏ ਸਾਰੇ ਕੋਰਸਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸਭ ਤੋਂ ਪਹਿਲਾਂ ਜੋਤੀ ਪ੍ਰਜਵਲਨ ਕੀਤਾ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਸ਼ਬਦ ਗਾਨ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਸਮਾਰੋਹ ਵਿੱਚ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਜਿਵੇਂ ਕਿ ਗੀਤ, ਸਕਿੱਟ, ਭੰਗੜਾ, ਗਿੱਧਾ, ਸੋਲੋ ਡਾਂਸ ਅਤੇ ਮਾਡਲਿੰਗ ਕੀਤੀਆਂ ਗਈਆਂ।

ਡਾ. ਜਸਬੀਰ ਕੌਰ, ਡਾ. ਮੁਕਤਾ ਮੁਟਨੇਜਾ ਅਤੇ ਪ੍ਰੋਫੈਸਰ ਰਾਮ ਮਨੋਜ ਸ਼ਰਮਾ ਨੇ ਮਾਡਲਿੰਗ ਦੇ ਵੱਖਰੇ-ਵੱਖਰੇ ਪੜਾਵਾਂ ਵਿੱਚ ਬਤੌਰ ਜੱਜ ਦੀ ਭੂਮਿਕਾ ਨਿਭਾਈ। ਅੰਤ ਵਿੱਚ ਵਿਦਿਆਰਥੀਆਂ ਵਿੱਚੋਂ ਮਿਸ. ਡੀ.ਏ.ਵੀ ਦਾ ਖਿਤਾਬ ਹਿਮਾਨੀ ਨੂੰ ਅਤੇ ਮਿਸਟਰ ਡੀ.ਏ.ਵੀ ਦਾ ਖਿਤਾਬ ਸੁੱਖਹਰਮਨਦੀਪ ਸਿੰਘ ਨੂੰ ਦਿੱਤਾ ਗਿਆ। ਕਾਲਜ ਦੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਸਾਲ ਤੀਜੇ ਦੇ ਵਿਦਿਆਰਥੀਆਂ ਨੂੰ ਖੁਸ਼ੀ-ਖੁਸ਼ੀ ਵਿਦਾ ਕੀਤਾ। Author : Malout Live