ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਬੀ.ਸੀ.ਏ. ਛੇਵਾਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
ਮਲੋਟ :- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਸੀ.ਏ. ਛੇਵਾਂ ਸਮੈਸਟਰ ਦੇ ਨਤੀਜਿਆਂ ਵਿੱਚ ਇਲਾਕੇ ਦੀ ਨਾਮਵਾਰ ਸਹਿ - ਵਿਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਵਿਦਿਆਰਥੀਆ ਨੇ ਸ਼ਾਨਦਾਰ ਪ੍ਰਾਪਤੀਆਂ ਪ੍ਰਾਪਤ ਕਰਕੇ ਇਲਾਕੇ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਯੂਨੀਵਰਸਿਟੀ ਵੱਲੋਂ ਐਲਾਨੇ ਜਾਂਦੇ ਨਤੀਜਿਆਂ ਵਿੱਚ ਕਾਲਜ ਦੇ ਵਿਦਿਆਰਥੀ ਯੂਨੀਵਰਸਿਟੀ ਅਤੇ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ .ਸੀ .ਏ. ਛੇਵਾਂ ਸਮੈਸਟਰ ਦੇ ਨਤੀਜਿਆਂ ਵਿੱਚ ਪ੍ਰਭਜੋਤ ਕੌਰ ਸਪੁੱਤਰੀ ਸੁਖਵਿੰਦਰ ਸਿੰਘ ਨੇ 92 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ ਹਾਸਿਲ ਕੀਤਾ ਜਦਕਿ ਵੀਰਪਾਲ ਕੌਰ ਸਪੁੱਤਰੀ ਛਿੰਦਾ ਸਿੰਘ , ਜਸਪ੍ਰੀਤ ਕੌਰ ਸਪੁੱਤਰੀ ਸੁਖਵਿੰਦਰ ਸਿੰਘ ਨੇ 89 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਕਮਲ ਸਪੁੱਤਰ ਸੰਦੀਪ ਕੁਮਾਰ ਬਜਾਜ ਨੇ 87 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਤੀਜਾ ਸਥਾਨ ਪ੍ਰਾਪਤ ਕੀਤਾ।
ਪ੍ਰਿੰਸੀਪਲ ਡਾ.ਰਜਿੰਦਰ ਸਿੰਘ ਸੇਖੋਂ ਨੇ ਸਟਾਫ਼ ਨਾਲ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਸਾਡੇ ਵਿਦਿਆਰਥੀ ਜਿੱਥੇ ਖੇਡਾਂ , ਸੱਭਿਆਚਾਰਕ ਵੰਨਗੀਆਂ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ , ਉਥੇ ਹੀ ਅਕਾਦਮਿਕ ਖੇਤਰ ਵਿੱਚ ਵੀ ਸ਼ਾਨਦਾਰ ਪ੍ਰਾਪਤੀਆਂ ਪ੍ਰਾਪਤ ਕਰ ਰਹੇ ਹਨ । ਅੱਜ ਦਾ ਯੁੱਗ ਤਕਨੀਕ ਅਤੇ ਕੰਪਿਊਟਰ ਦਾ ਯੁੱਗ ਹੈ। ਸਾਡੇ ਬੀ.ਸੀ.ਏ. ਛੇਵਾਂ ਸਮੈਸਟਰ ਦੇ ਵਿਦਿਆਰਥੀਆਂ ਦਾ ਆਪਣੇ ਭਵਿੱਖ ਅਤੇ ਸ਼ਾਨਦਾਰ ਕੈਰੀਅਰ ਪ੍ਰਾਪਤੀ ਵੱਲ ਸਾਰਥਕ ਕਦਮ ਹੈ। ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਸੇਖੋਂ ਨੇ ਸਮੂਹ ਸਟਾਫ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਦੇ ਅਕਾਦਮਿਕ , ਆਤਮਿਕ ਅਤੇ ਨੈਤਿਕ ਪੱਧਰ ਨੂੰ ਉੱਪਰ ਚੁੱਕਣ ਲਈ ਹੋਰ ਮਿਹਨਤ ਅਤੇ ਸਿਰੜ ਦੀ ਲੋੜ ਤੇ ਜ਼ੋਰ ਦਿੱਤਾ। ਇਸ ਸਮੇਂ ਮੌਕੇ ਕਾਲਜ ਦੀ ਮੈਂਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ , ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ , ਸਕੱਤਰ ਪਿਰਤਪਾਲ ਸਿੰਘ ਗਿੱਲ , ਪ੍ਰਬੰਧਕੀ ਸਕੱਤਰ ਦਲਜਿੰਦਰ ਸਿੰਘ ਸੰਧੂ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਅਗਲੇਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।