ਡੀ.ਏ.ਵੀ. ਕਾਲਜ, ਮਲੋਟ ਵਿਖੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵੈਬੀਨਾਰ ਕਰਵਾਇਆ ਗਿਆ
ਮਲੋਟ:- ਡੀ.ਏ.ਵੀ. ਕਾਲਜ, ਮਲੋਟ ਵਿਖੇ ਡੀ.ਪੀ.ਆਈ. ਪੰਜਾਬ ਦੀਆਂ ਹਿਦਾਇਤਾਂ ਅਨੁਸਾਰ ਪ੍ਰਿੰਸੀਪਲ ਡਾ. ਏਕਤਾ ਖੋਸਲਾ ਦੀ ਅਗਵਾਈ ਵਿੱਚ ਪੰਜਾਬੀ ਵਿਭਾਗ ਵਲੋਂ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵੈਬੀਨਾਰ ਕਰਵਾਇਆ ਗਿਆ। ਜਿਸ ਲਈ ਡਾ. ਪਰਮਜੀਤ ਸਿੰਘ ਢੀਂਗਰਾ, ਜੋ ਕਿ ਪੰਜਾਬ ਯੂਨੀਵਰਸਿਟੀ ਰੀਜ਼ਨਲ ਸੈਂਟਰ, ਸ਼੍ਰੀ ਮੁਕਤਸਰ ਸਾਹਿਬ ਦੇ ਪੰਜਾਬੀ ਵਿਭਾਗ ਦੇ ਮੁਖੀ ਹਨ ਨੂੰ ਮੁਖ ਵਕਤਾ ਦੇ ਰੂਪ ਵਿੱਚ ਸੱਦਾ ਦਿੱਤਾ ਗਿਆ। ਜਿਨ੍ਹਾਂ ਦਾ ਮੁਖ ਵਿਸ਼ਾ ਗੁਰੂ ਤੇਗ ਬਹਾਦਰ ਜੀ ਦਾ ਸ਼ਬਦ ਤੋਂ ਸ਼ਹਾਦਤ ਤੱਕ ਦਾ ਸਫ਼ਰ ਸੀ।
ਵੈਬੀਨਾਰ ਦੀ ਸ਼ੁਰੂਆਤ ਡੀ.ਏ.ਵੀ. ਗਾਨ ਨਾਲ ਕੀਤੀ ਗਈ। ਸਭ ਤੋਂ ਪਹਿਲਾਂ ਡਾ. ਅਰੁਣ ਕਾਲੜਾ ਨੇ ਸੰਖੇਪ ਵਿੱਚ ਡਾ. ਢੀਂਗਰਾ ਬਾਰੇ ਤੇ ਉਹਨਾਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ. ਏਕਤਾ ਖੋਸਲਾ ਨੇ ਡਾ. ਢੀਂਗਰਾ ਨੂੰ ਜੀ ਆਇਆਂ ਨੂੰ ਕਿਹਾ। ਡਾ. ਢੀਂਗਰਾ ਨੇ ਆਪਣੇ ਭਾਸ਼ਣ ਦੌਰਾਨ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਿਰਤਾਂਤ, ਉਨ੍ਹਾਂ ਦੀ ਵਿਚਾਰਧਾਰਾ ਅਤੇ ਸ਼ਹਾਦਤ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਗੁਰੂ ਸਾਹਿਬਾਂ ਵਲੋਂ ਮਿੱਥੇ ਗਏ ਆਦਰਸ਼ਾਂ ਤੇ ਚੱਲਣ ਦੀ ਪ੍ਰੇਰਣਾ ਵੀ ਦਿੱਤੀ। ਅਖੀਰ ਵਿੱਚ ਡਾ. ਜਸਬੀਰ ਕੌਰ ਨੇ ਡਾ. ਢੀਂਗਰਾ, ਮੈਡਮ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਦਾ ਦਿਲੋਂ ਧੰਨਵਾਦ ਕੀਤਾ। ਵੈਬੀਨਾਰ ਦੀ ਸਮਾਪਤੀ ਰਾਸ਼ਟਰੀ ਗਾਨ ਨਾਲ ਹੋਈ। ਇਸ ਵੈਬੀਨਾਰ ਵਿੱਚ ਵਿਦਿਆਰਥੀਆਂ ਨੇ ਵੀ ਵਧ ਚੜ੍ਹ ਕੇ ਹਿੱਸਾ ਲਿਆ।