ਡੀ.ਏ.ਵੀ. ਕਾਲਜ, ਮਲੋਟ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ
ਮਲੋਟ :- ਪੰਜਾਬ ਸਰਕਾਰ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਦੇ ਨਿਰਦੇਸ਼ਾਂ ਅਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੁਆਰਾ ਉਲੀਕੇ ਗਏ ਕਾਰਜਕ੍ਰਮ ਅਨੁਸਾਰ ਪ੍ਰਿੰਸੀਪਲ ਡਾ. ਏਕਤਾ ਖੋਸਲਾ ਦੀ ਯੋਗ ਅਗਵਾਈ ਅਧੀਨ ਡੀ.ਏ.ਵੀ. ਕਾਲਜ, ਮਲੋਟ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਜੋਸ਼ ਨਾਲ ਮਨਾਇਆ ਗਿਆ। ਇਸ ਮਹਿਲਾ ਦਿਵਸ ਦਾ ਮੁੱਖ ਆਕਰਸ਼ਣ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਐਰੋਬਿਕਸ ਗਤੀਵਿਧੀ ਵਿੱਚ ਵੱਡੀ ਗਿਣਤੀ ਵਿੱਚ ਭਾਗ ਲੈਣਾ ਸੀ। ਇਸ ਗਤੀਵਿਧੀ ਵਿੱਚ ਅਧਿਆਪਿਕਾਵਾਂ ਅਤੇ ਵਿਦਿਆਰਥਣਾਂ ਨੇ ਮਿਲ ਕੇ ਭਾਗ ਲਿਆ।
ਅੱਜ ਦੇ ਮਹਿਲਾ ਦਿਵਸ ਦਾ ਮੁੱਖ ਵਿਸ਼ਾ ਔਰਤਾਂ ਦੀ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕਤਾ, ਲਿੰਗ ਸਮਾਨਤਾ ਅਤੇ ਔਰਤ ਉੱਤੇ ਹੋਣ ਵਾਲੇ ਅੱਤਿਆਚਾਰਾਂ ਦਾ ਮੁਕਾਬਲਾ ਕਰਨ ਲਈ ਮਹਿਲਾਵਾਂ ਨੂੰ ਸੇਧ ਦੇਣਾ ਸੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਏਕਤਾ ਖੋਸਲਾ ਨੇ ਵਿਦਿਆਰਥਣਾਂ ਦੀ ਹੌਸਲਾ ਅਫਜਾਈ ਕੀਤੀ ਅਤੇ ਭਵਿੱਖ ਵਿੱਚ ਅਜਿਹੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਅਤੇ ਜਿੰਦਗੀ ਵਿੱਚ ਸਹੀ ਸੇਧ ਬਨਾਉਣ ਦੀ ਸਿੱਖਿਆ ਦਿੱਤੀ। ਇਸ ਮੌਕੇ ਸ਼੍ਰੀਮਤੀ ਤਜਿੰਦਰ ਕੌਰ ਅਤੇ ਇਕਬਾਲ ਕੌਰ ਤੋਂ ਇਲਾਵਾ ਕਾਲਜ ਦਾ ਸਾਰਾ ਸਟਾਫ਼ ਹਾਜ਼ਰ ਸੀ।