ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਵਿਸ਼ੇਸ਼ ਮੁਫਤ ਡੇਅਰੀ ਟ੍ਰੇਨਿੰਗ ਦੀ ਕੌਂਸਲਿੰਗ 19 ਸਤੰਬਰ ਨੂੰ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੋਜ਼ਗਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐੱਸ.ਸੀ ਬੈਨੀਫਿਸਰੀਜ ਨੂੰ ਪੂਰੇ ਪੰਜਾਬ ਵਿੱਚ ਲਾਗੂ ਕਰ ਦਿੱਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਰਣਦੀਪ ਕੁਮਾਰ ਹਾਂਡਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 2 ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ ਪੰਜਾਬ ਦੇ ਵੱਖ-ਵੱਖ ਡੇਅਰੀ ਟ੍ਰੇਨਿੰਗ ਸੈਂਟਰਾਂ ਤੇ ਕਰਵਾ ਕੇ ਡੇਅਰੀ ਯੂਨਿਟ ਸਥਾਪਿਤ ਕਰਨ ਦੀ ਯੋਜਨਾ ਹੈ, ਜਿਸ ਅਨੁਸਾਰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਿਰਫ਼ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਚਾਹਵਾਨ ਡੇਅਰੀ ਫਾਰਮਰ 19 ਸਤੰਬਰ 2022 ਨੂੰ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ ਅਬੁੱਲ ਖੁਰਾਣਾ ਵਿਖੇ ਕੌਂਸਲਿੰਗ ਲਈ ਸ਼ਾਮਿਲ ਹੋਣ। ਕੌਂਸਲਿੰਗ ਵਿੱਚ ਚੁਣੇ ਗਏ ਲਾਭਪਾਤਰੀਆਂ ਨੂੰ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ ਅਬੁੱਲ ਖੁਰਾਣਾ ਵਿਖੇ ਡੇਅਰੀ ਸਿਖਲਾਈ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮੁਫ਼ਤ ਡੇਅਰੀ ਟ੍ਰੇਨਿੰਗ ਦੇ ਨਾਲ-ਨਾਲ ਵਜੀਫ਼ਾ ਵੀ ਦਿੱਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਸਿਖਿਆਰਥੀ ਘੱਟੋ-ਘੱਟ ਪੰਜਵੀਂ ਪਾਸ ਹੋਵੇ, ਸਿਖਿਆਰਥੀ ਪੰਜਾਬ ਦਾ ਰਹਿਣ ਵਾਲਾ ਹੋਵੇ, ਉਹ ਦਿਹਾਤੀ ਪਿਛੋਕੜ ਦਾ ਹੋਵੇ, ਆਧਾਰ ਕਾਰਡ ਦੀ ਕਾਪੀ, ਸਿਖਿਆਰਥੀ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਹੋਵੇ ਅਤੇ ਸਿਖਿਆਰਥੀ ਦੀ ਉਮਰ 18 ਤੋਂ 50 ਸਾਲ ਹੋਵੇ। ਚਾਹਵਾਨ ਆਪਣੀ ਪੜ੍ਹਾਈ, ਜਾਤੀ ਅਤੇ ਆਧਾਰ ਕਾਰਡ ਨਾਲ ਸੰਬੰਧਿਤ ਸਰਟੀਫਿਕੇਟ ਨਾਲ ਲੈ ਕੇ ਆਉਣ। ਵਧੇਰੇ ਜਾਣਕਾਰੀ ਲਈ ਚਾਹਵਾਨ ਵਿਅਕਤੀ ਮੋਬਾਇਲ ਨੰਬਰ 98142-81462, 84274-60101 'ਤੇ ਸੰਪਰਕ ਕਰ ਸਕਦਾ ਹੈ। Author: Malout Live