ਡੇਅਰੀ ਫਾਰਮਰਾ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 22 ਅਗਸਤ ਤੋਂ 20 ਸਤੰਬਰ ਤੱਕ
ਮਲੋਟ: ਡਿਪਟੀ ਡਾਇਰੈਕਟਰ ਡੇਅਰੀ ਰਣਦੀਪ ਕੁਮਾਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 22 ਅਗਸਤ 2022 ਨੂੰ ਪੰਜਾਬ ਵਿੱਚ ਅਲੱਗ-ਅਲੱਗ ਡੇਅਰੀ ਟ੍ਰੇਨਿੰਗ ਸੈਂਟਰਾਂ ‘ਤੇ ਚਲਾਇਆ ਜਾ ਰਿਹਾ ਹੈ, ਜਿਸ ਵਿੱਚ ਦੁੱਧ ਤੋਂ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਿਤ ਪਸ਼ੂ ਖਰਾਕ ਸੰਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਟਰੇਨਿੰਗ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਾਜ਼ਿਲਕਾ ਅਤੇ ਹਰਿਆਣਾ ਅਤੇ ਰਾਜਸਥਾਨ ਦੇ ਚਾਹਵਾਨ ਡੇਅਰੀ ਫਾਰਮਰ 22 ਅਗਸਤ 2022 ਨੂੰ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਈਜ਼ ਫੋਟੋ ਲੈ ਕੇ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ, ਅਬੁੱਲ ਖੁਰਾਣਾ ਵਿਖੇ ਹਾਜ਼ਿਰ ਹੋਣ। ਇਸ ਸੰਬੰਧੀ ਨਿਰਧਾਰਿਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ/ ਡੇਅਰੀ ਵਿਕਾਸ ਅਫ਼ਸਰ ਜਾਂ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ, ਅਬੁੱਲ ਖੁਰਾਣਾ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 98142-81462, 99887-10030 ਤੇ ਸੰਪਰਕ ਕੀਤਾ ਜਾ ਸਕਦਾ ਹੈ। Author: Malout Live