ਪੰਜਾਬ ਸਰਕਾਰ ਵੱਲੋਂ ਦਾਨੇਵਾਲਾ ਕਾਲਜ ਲਈ 2.86 ਕਰੋੜ ਦੀ ਰਾਸ਼ੀ ਜਾਰੀ ਕਰਨ ਦੀ ਦਿੱਤੀ ਪ੍ਰਵਾਨਗੀ

ਮਲੋਟ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਵੱਲੋਂ ਮਲੋਟ ਹਲਕੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਰਕਾਰੀ ਕਾਲਜ ਦਾਨੇਵਾਲਾ ਲਈ 2.86 ਕਰੋੜ ਦੀ ਰਾਸ਼ੀ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਮਲੋਟ ਹਲਕੇ ਨੂੰ ਹਰ ਖੇਤਰ ਵਿੱਚ ਅੱਗੇ ਲੈ ਕੇ ਆਉਣ ਲਈ ਯਤਨ ਕਰਦੇ ਰਹਿਣਗੇ। Author: Malout Live