District NewsMalout News

PSEB ਵੱਲੋਂ ਡੇਟਸ਼ੀਟ ਦਾ ਐਲਾਨ, ਜੁਲਾਈ ‘ਚ ਸ਼ੁਰੂ ਹੋਣਗੀਆਂ ਕੰਪਾਰਟਮੈਂਟ ਪ੍ਰੀਖਿਆਵਾਂ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਿਲੀ ਜਾਣਕਾਰੀ ਮੁਤਾਬਕ ਕੰਪਾਰਟਮੈਂਟ ਪ੍ਰੀਖਿਆਵਾਂ ਜੁਲਾਈ ਵਿੱਚ ਸ਼ੁਰੂ ਹੋਣਗੀਆਂ। ਇਹ ਪ੍ਰੀਖਿਆ 4 ਜੁਲਾਈ ਤੋਂ ਸ਼ੁਰੂ ਹੋਵੇਗੀ। ਬੋਰਡ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ 5ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਵੇਰੇ 10 ਵਜੇ ਤੋਂ ਸ਼ੁਰੂ ਹੋਣਗੀਆਂ।

ਜਦੋਂ ਕਿ 8ਵੀਂ, 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਸਵੇਰੇ 11 ਵਜੇ ਸ਼ੁਰੂ ਹੋਣਗੀਆਂ। ਪ੍ਰੀਖਿਆਵਾਂ ਨਾਲ ਸੰਬੰਧਿਤ ਹੋਰ ਜਾਣਕਾਰੀ ਲਈ, ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਲਾਗਇਨ ਕੀਤਾ ਜਾ ਸਕਦਾ ਹੈ।

Author : Malout Live

Back to top button