ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਅਤੇ ਅੱਠਵੀਂ ਦੇ ਟਰਮ 2 ਦੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ
ਮਲੋਟ (ਪੰਜਾਬ):- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਅਤੇ ਅੱਠਵੀਂ ਦੀ ਟਰਮ 2 ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ 15 ਮਾਰਚ ਤੋਂ 23 ਮਾਰਚ ਤੱਕ ਕਰਵਾਈਆਂ ਜਾਣਗੀਆਂ। ਇਸੇ ਤਰ੍ਹਾਂ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ 7 ਅਪ੍ਰੈਲ ਤੋਂ 22 ਅਪ੍ਰੈਲ ਤੱਕ ਬੋਰਡ ਵਲੋਂ ਬਣਾਏ ਗਏ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾਵੇਗੀ।