ਡੀ. ਏ. ਵੀ. ਕਾਲਜ ਮਲੋਟ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਦਾ ਆਗਾਜ਼
ਮਲੋਟ:- ਪੰਜਾਬ ਸਰਕਾਰ ਵੱਲੋਂ ਰਾਜ ਦੀ ਜਨਤਾ ਨੂੰ ਤੰਦਰੁਸਤ ਅਤੇ ਸਿਹਤਮੰਦ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਸ਼ੁਰੂ ਕੀਤਾ ਗਿਆ ਹੈ। ਜਿਸ ਦੇ ਅਧੀਨ ਰਾਜ ਦੇ ਸਾਰੇ ਨਾਗਰਿਕਾਂ ਨੂੰ ਸ਼ੁੱਧ ਹਵਾ , ਸ਼ੁੱਧ ਪਾਣੀ ਅਤੇ ਸੁਰੱਖਿਅਤ ਭੋਜਨ ਪ੍ਰਦਾਨ ਕਰਨ ਲਈ ਸਮੁੱਚੀ ਪਹਿਲ ਕਦਮੀ ਕੀਤੀ ਗਈ ਹੈ। ਇਸ ਮੁਹਿੰਮ ਦੇ ਅਧੀਨ ਡੀ. ਏ. ਵੀ. ਕਾਲਜ ਮਲੋਟ ਵਿਖੇ ਪ੍ਰਿੰਸੀਪਲ ਡਾ. ਏਕਤਾ ਖੋਸਲਾ ਦੀ ਅਗਵਾਈ ਵਿਚ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਇਸ ਕਮੇਟੀ ਵਿਚ ਪ੍ਰੋਫੈਸਰ ਰਾਜ ਕੁਮਾਰ ਗੋਇਲ, ਪ੍ਰੋਫੈਸਰ ਇਕਬਾਲ ਕੌਰ, ਪ੍ਰੋਫੈਸਰ ਨੀਲਮ ਭਾਰਦਵਾਜ ਅਤੇ ਡਾ. ਜਸਬੀਰ ਕੌਰ ਮੈਂਬਰ ਨਿਯੁਕਤ ਕੀਤੇ ਗਏ ਹਨ। ਇਹ ਕਮੇਟੀ ਕਾਲਜ ਦੇ ਵਿਦਿਆਰਥੀਆਂ ਨੂੰ ਆਪਣੇ ਨਾਲ ਜੋੜ ਕੇ ਉਨ੍ਹਾਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਪ੍ਰਤੀ ਆਨਲਾਈਨ ਜਾਗਰੂਕ ਕਰੇਗੀ। ਵਿਦਿਆਰਥੀਆਂ ਨੂੰ ਕੈਂਪਸ ਅੰਦਰ ਅਤੇ ਆਪਣੇ ਘਰਾਂ ਅੰਦਰ ਫਲਦਾਰ ਅਤੇ ਛਾਂ ਦਾਰ ਪੌਦਿਆਂ ਨੂੰ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਵਿਦਿਆਰਥੀਆਂ ਵਿਚ ਖੇਡਾਂ ਦੀ ਰੁਚੀ ਪ੍ਰਫੁਲਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕੀਤੇ ਜਾਣਗੇ। ਇਸ ਮਿਸ਼ਨ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਾਫ਼ ਸੁਥਰਾ ਪਾਣੀ, ਸ਼ੁੱਧ ਹਵਾ ਅਤੇ ਮਿਲਾਵਟ ਰਹਿਤ ਭੋਜਨ ਪ੍ਰਤੀ ਜਾਗਰੂਕ ਕਰਕੇ ਉਹਨਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਵਿਚ ਸੁਧਾਰ ਲਿਆਉਣਾ ਹੋਵੇਗਾ।