ਡੀ.ਏ.ਵੀ ਕਾਲਜ, ਮਲੋਟ ਦੇ ਬੀ.ਏ ਦੇ ਸਮੈਸਟਰ ਦੂਜੇ ਅਤੇ ਚੌਥੇ ਦਾ ਨਤੀਜਾ ਰਿਹਾ ਸ਼ਾਨਦਾਰ

ਮਲੋਟ: ਡੀ.ਏ.ਵੀ ਕਾਲਜ, ਮਲੋਟ ਦੇ ਪ੍ਰਿੰਸੀਪਲ ਸ਼੍ਰੀ ਸ਼ੁਭਾਸ਼ ਗੁਪਤਾ ਦੀ ਅਗਵਾਈ ਹੇਠ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਅਕਾਦਮਿਕ ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਵੱਡੀਆਂ ਪ੍ਰਾਪਤੀਆਂ ਹਾਸਿਲ ਕੀਤੀਆਂ। ਬੀ.ਏ ਸਮੈਸਟਰ ਦੂਜਾ ਦੀ ਵਿਦਿਆਰਥਣ ਅਰਸ਼ੀਆ ਸੁਖੀਜਾ ਨੇ 85.1% ਅੰਕ ਲੈ ਕੇ ਪਹਿਲਾ ਸਥਾਨ, ਸਮੀਕਸ਼ਾ ਕਾਲੜਾ ਨੇ 84.9% ਲੈ ਕੇ ਦੂਜਾ ਸਥਾਨ ਅਤੇ ਨੇਮਪਾਲ ਨੇ 81.3% ਅੰਕ

ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਬੀ.ਏ ਸਮੈਸਟਰ ਚੌਥਾ ਦੀ ਵਿਦਿਆਰਥਣ ਹਿਮਾਨੀ ਨੇ 82% ਅੰਕ ਲੈ ਕੇ ਪਹਿਲਾ ਸਥਾਨ, ਪ੍ਰਿਯਾਂਸ਼ੂ ਨੇ 80.9% ਅੰਕ ਲੈ ਕੇ ਦੂਜਾ ਸਥਾਨ ਅਤੇ ਯਸ਼ਮੀਨ ਕੌਰ ਨੇ 80.2% ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਵਧਾਈ ਦਿੱਤੀ। Author: Malout Live