District NewsMalout News

ਡੀ.ਏ.ਵੀ ਕਾਲਜ ਮਲੋਟ ਦੇ ਵਿਦਿਆਰਥੀਆਂ ਨੇ ਕੀਤਾ ਕਾਲਜ ਦਾ ਨਾਂ ਰੋਸ਼ਨ

ਮਲੋਟ:- ਡੀ.ਏ.ਵੀ ਕਾਲਜ ਮਲੋਟ ਦੇ ਚਾਰ ਵਿਦਿਆਰਥੀਆਂ ਨੇ ਬੇਸਿਕ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਹਿੱਸਾ ਲਿਆ। ਇਹਨਾਂ ਵਿਦਿਆਰਥੀਆਂ ਵਿੱਚ ਰਿਤਿਕ ਨਾਗਪਾਲ, ਅਮਾਨਤ, ਸੁਨਿਧੀ ਅਤੇ ਮਨੀ ਨੇ ਕੈਂਪ ਦੌਰਾਨ ਅਲੱਗ-ਅਲੱਗ ਗਤੀਵਿਧੀਆਂ ਵਿੱਚ ਭਾਗ ਲੈ ਕੇ ਵਧੀਆ ਕਾਰਗੁਜਾਰੀ ਦਾ ਪ੍ਰਮਾਣ ਦਿੱਤਾ ਅਤੇ ਆਪਣੀ ਵਿਲੱਖਣਤਾ ਅਤੇ ਯੋਗਤਾ ਦੇ ਆਧਾਰ ਤੇ ਚਾਰੋਂ ਵਿਦਿਆਰਥੀਆਂ ਨੇ ‘O’ ਗ੍ਰੇਡ ਪ੍ਰਾਪਤ ਕੀਤਾ।

                     

ਇਸ ਤੋਂ ਇਲਾਵਾ ਯੂਥ ਵੈਲਫੇਅਰ ਵਿਭਾਗ ਪੰਜਾਬ ਯੂਨੀਵਰਸਿਟੀ ਦੇ ਡਾਇਰੈਕਟਰ ਵੱਲੋਂ ਵਿਦਿਆਰਥੀਆਂ ਨੂੰ ਸ਼ੀਲਡ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਕਾਲਜ ਵਾਪਸੀ ਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਅਤੇ ਯੂਥ ਵੈਲਫੇਅਰ ਗਤੀਵਿਧੀਆਂ ਦੇ ਇੰਚਾਰਜ ਡਾ. ਬ੍ਰਹਮਵੇਦ ਸ਼ਰਮਾ ਅਤੇ ਮੈਡਮ ਤਜਿੰਦਰ ਕੌਰ ਨੇ ਬੱਚਿਆਂ ਦੀ ਇਸ ਪ੍ਰਾਪਤੀ ਤੇ ਵਧਾਈ ਦਿੰਦਿਆਂ ਅੱਗੇ ਤੋਂ ਅਜਿਹੇ ਕੈਂਪ ਲਗਾਉਣ ਲਈ ਪ੍ਰੇਰਿਤ ਕੀਤਾ।

Leave a Reply

Your email address will not be published. Required fields are marked *

Back to top button