ਡੀ.ਏ.ਵੀ. ਕਾਲਜ, ਮਲੋਟ ਦੇ ਸਟਾਫ ਦਾ ਕੋਵਿਡ ਟੈਸਟ ਕਰਵਾਇਆ ਗਿਆ
ਮਲੋਟ:- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ, ਮਲੋਟ ਦੇ ਅਧਿਕਾਰੀਆਂ- ਸੀਨੀਅਰ ਮੈਡੀਕਲ ਅਫਸਰ ਡਾ. ਗੁਰਚਰਨ ਸਿੰਘ ਜੀ ਅਤੇ ਸਿਹਤ ਵਿਭਾਗ ਦੀ ਟੀਮ ਜਿਸ ਵਿੱਚ ਡਾ. ਪ੍ਰਭਜੀਤ ਸਿੰਘ, ਫਾਰਮਾਸਿਸਟ ਪ੍ਰੀਤੀ ਅਤੇ ਰਜਨੀ ਬਾਲਾ ਵੀ ਸ਼ਾਮਲ ਸਨ ਦੁਆਰਾ ਡੀ.ਏ.ਵੀ. ਕਾਲਜ, ਮਲੋਟ ਵਿਖੇ ਪ੍ਰਿੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਵਿੱਚ ਕਾਲਜ ਦੇ ਸਮੂਹ ਸਟਾਫ਼ ਦੀ ਆਰ.ਟੀ.ਪੀ.ਸੀ.ਆਰ. ਟੈਸਟਿੰਗ ਕੀਤੀ ਗਈ।
ਕੋਵਿਡ-19 ਦੀ ਦੂਜੀ ਲਹਿਰ ਦੇ ਖਤਰੇ ਨੂੰ ਭਾਂਪਦਿਆਂ ਇਹ ਬਹੁਤ ਜਰੂਰੀ ਹੈ ਕਿ ਸਰਕਾਰ ਵਲੋਂ ਦਿੱਤੀਆਂ ਹਿਦਾਇਤਾਂ ਦਾ ਪਾਲਣ ਕੀਤਾ ਜਾਵੇ। ਸਰਕਾਰੀ ਮੈਡੀਕਲ ਕਾਲਜ, ਫਰੀਦਕੋਟ ਵੱਲੋਂ ਦੋ ਦਿਨਾਂ ਦੇ ਅੰਦਰ ਅੰਦਰ ਰਿਪੋਰਟ ਜਾਰੀ ਕੀਤੀ ਜਾਵੇਗੀ। ਪ੍ਰਿੰਸੀਪਲ ਡਾ: ਏਕਤਾ ਖੋਸਲਾ ਨੇ ਪੰਜਾਬ ਸਰਕਾਰ ਅਤੇ ਸਿਵਲ ਹਸਪਤਾਲ ਦੇ ਮੈਡੀਕਲ ਅਧਿਕਾਰੀਆਂ ਦਾ ਕਾਲਜ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਇਸ ਤੇਜ਼ੀ ਨਾਲ ਜਾਂਚ ਕੈਂਪ ਦਾ ਪ੍ਰਬੰਧ ਕਰਨ ਲਈ ਧੰਨਵਾਦ ਕੀਤਾ।