Malout News

ਡੀ.ਏ.ਵੀ ਸਕੂਲ ਵਲੋਂ ਪਲਾਸਟਿਕ ਨਾ ਇਸਤੇਮਾਲ ਕਰਨ ਸਬੰਧੀ ਜਾਗਰੂਕ ਕਰਵਾਇਆ ਗਿਆ ਪ੍ਰੋਗਰਾਮ

ਮਲੋਟ:- ਡੀ.ਏ.ਵੀ ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਲੋਂ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਜੀ ਦੀ ਜੈਯੰਤੀ ਦੇ ਸਬੰਧ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਨੁਸਾਰ ਸਵੱਛ ਭਾਰਤ ਅਭਿਆਨ ਤਹਿਤ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਨਾ ਇਸਤੇਮਾਲ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਸਵੇਰ ਦੀ ਪ੍ਰਾਰਥਨਾ ਸਭਾ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਭਾਰਤ ਦੇ ਮੋਹਨਦਾਸ ਕਰਮਚੰਦ ਗਾਂਧੀ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਜੀਵਨ ਨਾਲ ਸਬੰਧਿਤ ਪ੍ਰੇਰਕ ਪ੍ਰਸੰਗਾਂ ਨੂੰ ਸੁਣਾ ਕੇ ਉਨ੍ਹਾਂ ਦੇ ਜੀਵਨ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੰਧਿਆ ਬਠਲਾ, ਮੁੱਖ ਅਧਿਆਪਕਾ ਸ੍ਰੀਮਤੀ ਅਮਰਜੀਤ ਕੌਰ ਮੱਕੜ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸੀ।

Leave a Reply

Your email address will not be published. Required fields are marked *

Back to top button