District NewsMalout News
ਡੀ.ਏ.ਵੀ ਕਾਲਜ ਮਲੋਟ ਦੇ ਵਿਦਿਆਰਥੀਆਂ ਦੀ ਅੰਤਰ-ਕਾਲਜ ਪੱਧਰੀ ਲੇਖ ਰਚਨਾ ਪ੍ਰਤੀਯੋਗਤਾ ਅਤੇ ਪੋਸਟਰ ਮੇਕਿੰਗ ਪ੍ਰਤੀਯੋਗਤਾ ਵਿੱਚ ਸ਼ਾਨਦਾਰ ਜਿੱਤ
ਮਲੋਟ:- ਡੀ.ਏ.ਵੀ ਕਾਲਜ ਮਲੋਟ ਦੇ ਵਿਦਿਆਰਥੀਆਂ ਨੇ ਗੋਪੀ ਚੰਦ ਆਰਿਆ ਮਹਿਲਾ ਕਾਲਜ, ਅਬੋਹਰ ਦੁਆਰਾ ਕਰਵਾਏ ਗਏ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਨੂੰ ਸਮਰਪਿਤ ਅੰਤਰ-ਕਾਲਜ ਪੱਧਰੀ ਲੇਖ ਰਚਨਾ ਪ੍ਰਤੀਯੋਗਤਾ ਅਤੇ ਪੋਸਟਰ ਮੇਕਿੰਗ ਪ੍ਰਤੀਯੋਗਤਾ (ਬੀਤੀ 23 ਮਾਰਚ ਨੂੰ) ਵਿੱਚ ਹਿੱਸਾ ਲਿਆ ਅਤੇ ਸਾਰੇ ਵਿਦਿਆਰਥੀਆਂ ਨੇ ਇਨਾਮ ਜਿੱਤੇ। ਜਿਨ੍ਹਾਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਇਨਾਮ ਦੇ ਨਾਲ ਨਾਲ ਹੌਂਸਲਾ ਅਫ਼ਜਾਈ ਦੇ ਇਨਾਮ ਵੀ ਸ਼ਾਮਿਲ ਸਨ।
ਡੀ.ਏ.ਵੀ ਕਾਲਜ ਮਲੋਟ ਦੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ, ਪੰਜਾਬੀ ਵਿਭਾਗ ਦੇ ਮੁਖੀ ਡਾ. ਅਰੁਣ ਕਾਲੜਾ ਅਤੇ ਸਹਾਇਕ ਪ੍ਰੋਫੈਸਰ ਡਾ. ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਇਸ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਪ੍ਰਤੀਯੋਗਤਾਵਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਟਾਫ ਸੈਕਟਰੀ ਡਾ. ਬ੍ਰਹਮਵੇਦ ਸ਼ਰਮਾ ਅਤੇ ਸ਼੍ਰੀ ਸੁਦੇਸ਼ ਗਰੋਵਰ ਵੀ ਹਾਜ਼ਿਰ ਸਨ।
Author : Malout Live