ਡੀ.ਏ.ਵੀ ਕਾਲਜ ਮਲੋਟ ਵਿਖੇ ਸ਼੍ਰੀ ਰਾਜ ਕੁਮਾਰ ਡੂਮੜਾ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਸਮਾਰੋਹ ਦਾ ਆਯੋਜਨ

ਮਲੋਟ:- ਡੀ.ਏ.ਵੀ ਕਾਲਜ ਮਲੋਟ ਵਿਖੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਹੇਠ ਸ਼੍ਰੀ ਰਾਜ ਕੁਮਾਰ ਡੂਮੜਾ ਜੇ.ਐੱਲ.ਏ ਕੈਮਿਸਟਰੀ ਵਿਭਾਗ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਕਾਰਜਕਾਰੀ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਕੀਤੀ ਗਈ। ਇਸ ਤੋਂ ਬਾਅਦ ਡੀ.ਏ.ਵੀ ਗਾਨ ਨਾਲ ਸਮਾਗਮ ਦਾ ਆਰੰਭ ਕੀਤਾ ਗਿਆ। ਸ਼੍ਰੀ ਰਾਜ ਕੁਮਾਰ ਡੂਮੜਾ ਦੀ ਬਹੁਪੱਖੀ ਸ਼ਖ਼ਸੀਅਤ ‘ਤੇ ਚਾਨਣਾ ਪਾਉਂਦੇ ਹੋਏ ਕਾਰਜਕਾਰੀ ਪ੍ਰਿੰਸੀਪਲ- ਸ਼੍ਰੀ ਸੁਭਾਸ਼ ਗੁਪਤਾ, ਆਫ਼ਿਸ ਸੁਪਰਡੈਂਟ ਸ਼੍ਰੀ ਅਨਿਲ ਕੁਮਾਰ ਅਤੇ ਸ਼੍ਰੀ ਰਿਸ਼ੀਪਾਲ ਤੋਂ ਇਲਾਵਾ

ਸ਼੍ਰੀ ਰਾਜ ਡੂਮੜਾ ਦੇ ਪਰਿਵਾਰ ਵਿੱਚੋਂ ਉਹਨਾਂ ਦੀ ਪਤਨੀ ਸ਼੍ਰੀਮਤੀ ਵੀਨਾ ਡੂਮੜਾ, ਸਪੁੱਤਰੀ ਦੀਕਸ਼ਾ ਡੂਮੜਾ ਅਤੇ ਹੋਰ ਪਰਿਵਾਰਿਕ ਮੈਂਬਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਮੈਡਮ ਰਿੰਪੂ ਨੇ ਮਾਣ-ਪੱਤਰ ਰਾਹੀਂ ਸ਼੍ਰੀ ਰਾਜ ਕੁਮਾਰ ਡੂਮੜਾ ਦੇ ਜੀਵਨ ਬਾਰੇ ਦਰਸਾਇਆ । ਸ਼੍ਰੀ ਰਾਜ ਕੁਮਾਰ ਡੂਮੜਾ ਨੇ ਕਾਲਜ ਵਿਖੇ ਨਿਭਾਈ ਗਈ ਸੇਵਾ ਦੀਆਂ ਮਿੱਠੀਆਂ ਯਾਦਾਂ ਸਾਂਝੀਆਂ ਕੀਤੀਆਂ। ਇਸ ਦੌਰਾਨ ਕਾਰਜਕਾਰੀ ਪ੍ਰਿੰਸੀਪਲ ਅਤੇ ਸਟਾਫ਼ ਮੈਂਬਰਾਂ ਦੁਆਰਾ ਉਹਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਮੈਡਮ ਤਜਿੰਦਰ ਕੌਰ ਨੇ ਬਾਖੂਬੀ ਨਿਭਾਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜਿਰ ਸੀ ਅਤੇ ਰਾਸ਼ਟਰੀ ਗਾਨ ਨਾਲ ਇਸ ਵਿਦਾਇਗੀ ਸਮਾਰੋਹ ਦਾ ਸਮਾਪਨ ਕੀਤਾ ਗਿਆ। Author: Malout Live