ਡੀ.ਏ.ਵੀ ਕਾਲਜ ਮਲੋਟ ਵਿਖੇ ਚੱਲ ਰਹੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦਾ ਬੀਤੇ ਦਿਨ ਹੋਇਆ ਸਮਾਪਤੀ ਸਮਾਰੋਹ

ਮਲੋਟ:- ਡੀ.ਏ.ਵੀ ਕਾਲਜ ਮਲੋਟ ਵਿਖੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਅਤੇ ਐੱਨ.ਐੱਸ.ਐੱਸ ਯੂਨਿਟ ਦੇ ਪ੍ਰੋਗਰਾਮ ਅਫਸਰਾਂ- ਡਾ. ਜਸਬੀਰ ਕੌਰ ਅਤੇ ਸ਼੍ਰੀ ਸਾਹਿਲ ਗੁਲਾਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦਾ ਸਮਾਪਤੀ ਸਮਾਰੌਹ ਸੰਪੰਨ ਹੋਇਆ। ਇਸ ਸਮਾਰੌਹ ਦੇ ਮੁੱਖ ਮਹਿਮਾਨ ਸਿਵਲ ਹਸਪਤਾਲ ਮਲੋਟ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਸ਼ਮੀ ਚਾਵਲਾ ਸਨ। ਸਭ ਤੋਂ ਪਹਿਲਾਂ ਡਾ. ਜਸਬੀਰ ਕੌਰ ਨੇ ਮੁੱਖ ਮਹਿਮਾਨ ਨਾਲ ਰਸਮੀ ਜਾਣ-ਪਛਾਣ ਕਰਵਾ ਕੇ ਉਨ੍ਹਾਂ ਨੂੰ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣੂੰ ਕਰਵਾਇਆ। ਇਸ ਤੋਂ ਬਾਅਦ ਸਟਾਫ਼ ਸੈਕਟਰੀ ਡਾ. ਬ੍ਰਹਮਵੇਦ ਸ਼ਰਮਾਂ ਨੇ ਮੁੱਖ ਮਹਿਮਾਨ ਦਾ ਰਸਮੀ ਸਵਾਗਤ ਕੀਤਾ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਅਤੇ ਹੋਰ ਸਟਾਫ਼ ਮੈਂਬਰਾਂ ਵਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ।

ਇਸ ਤੋਂ ਬਾਅਦ ਐੱਨ.ਐੱਸ.ਐੱਸ ਵਲੰਟੀਅਰਾਂ ਦੁਆਰਾ ਤਿਆਰ ਕੀਤਾ ਗਿਆ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਗੀਤ, ਸੰਗੀਤ, ਸਕਿੱਟ, ਐੱਨ.ਐੱਸ.ਐੱਸ ਕੈਂਪ ਦੀ ਰਿਪੋਰਟ ਆਦਿ ਸ਼ਾਮਿਲ ਸਨ। ਇਸ ਦੇ ਜ਼ਰੀਏ ਵਲੰਟੀਅਰਾਂ ਨੇ ਆਪਣੇ ਮਨ ਦੇ ਜਜ਼ਬਾਤਾਂ ਅਤੇ ਵਲਵਲਿਆਂ ਨੂੰ ਸਾਂਝਾ ਕੀਤਾ। ਇਸ ਤੋਂ ਬਾਅਦ ਮੁੱਖ ਮਹਿਮਾਨ ਡਾ. ਰਸ਼ਮੀ ਚਾਵਲਾ ਐੱਨ.ਐੱਸ.ਐੱਸ ਯੂਨਿਟ ਦੇ ਪ੍ਰੋਗਰਾਮ ਅਫਸਰ- ਡਾ. ਜਸਬੀਰ ਕੌਰ ਅਤੇ ਸ਼੍ਰੀ ਸਾਹਿਲ ਗੁਲਾਟੀ, ਡਾ. ਬ੍ਰਹਮਵੇਦ ਸ਼ਰਮਾਂ, ਡਾ. ਅਰੁਣ ਕਾਲੜਾ ਵਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲਿਆਂ ਨੂੰ ਇਨਾਮ ਦਿੱਤੇ ਗਏ। ਮੰਚ ਸੰਚਾਲਨ ਦੀ ਭੂਮਿਕਾ ਮੈਡਮ ਅੰਜਲੀ ਨੇ ਨਿਭਾਈ। ਇਸ ਮੌਕੇ ਤੇ ਸ਼੍ਰੀ ਸੁਦੇਸ਼ ਗਰੋਵਰ, ਡਾ. ਮੁਕਤਾ ਮੁਟਨੇਜਾ, ਡਾ. ਵਿਨੀਤ ਕੁਮਾਰ, ਮੈਡਮ ਤਜਿੰਦਰ ਕੌਰ, ਮੈਡਮ ਨੀਲਮ ਭਾਰਦਵਾਜ, ਮੈਡਮ ਇਕਬਾਲ ਕੌਰ ਅਤੇ ਮੈਡਮ ਕੋਮਲ ਆਦਿ ਸਮੂਹ ਸਟਾਫ਼ ਹਾਜਿਰ ਸੀ।