ਡੀ.ਏ.ਵੀ ਕਾਲਜ ਮਲੋਟ ਵਿਖੇ ਸੱਤ ਰੋਜਾ ਐੱਨ.ਐੱਸ.ਐੱਸ ਕੈਂਪ ਦਾ ਆਗਾਜ਼
ਮਲੋਟ:- ਡੀ.ਏ.ਵੀ ਕਾਲਜ ਮਲੋਟ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਬ੍ਰਹਮਵੇਦ ਸ਼ਰਮਾ ਦੀ ਪ੍ਰੇਰਣਾ ਨਾਲ ਅਤੇ ਐੱਨ.ਐੱਸ.ਐੱਸ ਪ੍ਰੋਗਰਾਮ ਅਫਸਰ ਡਾ. ਜਸਬੀਰ ਕੌਰ ਅਤੇ ਸ਼੍ਰੀ ਸਾਹਿਲ ਗੁਲਾਟੀ ਦੀ ਅਗਵਾਈ ਵਿੱਚ ਸੱਤ ਰੋਜਾ ਐੱਨ.ਐੱਸ.ਐੱਸ ਕੈਂਪ ਦਾ ਆਗਾਜ਼ ਹੋਇਆ। ਇਸ ਕੈਂਪ ਦੇ ਉਦਘਾਟਨੀ ਸਮਾਰੌਹ ਦੇ ਮੁੱਖ ਮਹਿਮਾਨ ਡੀ.ਏ.ਵੀ ਸਕੂਲ ਦੇ ਪ੍ਰਿੰਸੀਪਲ ਮੈਡਮ ਸੰਧਿਆ ਬੱਠਲਾ ਸਨ। ਸਭ ਤੋਂ ਪਹਿਲਾਂ ਡਾ. ਜਸਬੀਰ ਕੌਰ ਨੇ ਮੁੱਖ ਮਹਿਮਾਨ ਨਾਲ ਜਾਣ-ਪਛਾਣ ਕਰਵਾਈ ਤੇ ਐੱਨ.ਐੱਸ.ਐੱਸ ਕੈਂਪ ਬਾਰੇ ਜਾਣਕਾਰੀ ਦਿੱਤੀ।ਡੀ.ਏ.ਵੀ ਗਾਨ ਤੇ ਸ਼ਬਦ ਨਾਲ ਇਸ ਪ੍ਰੋਗਰਾਮ ਦੀ ਸ਼ੁਰੂਆਤ ਹੋਈ।
ਜਿਸ ਤੋਂ ਬਾਅਦ ਡਾ. ਬ੍ਰਹਮਵੇਦ ਸ਼ਰਮਾਂ ਨੇ ਮੈਡਮ ਸੰਧਿਆਂ ਬਠਲਾ ਦਾ ਰਸਮੀ ਸਵਾਗਤ ਕਰਦੇ ਹੋਏ ਉਨ੍ਹਾਂ ਦੇ ਸ਼ਲਾਘਾਯੋਗ ਕੰਮ ਦੀ ਜਾਣਕਾਰੀ ਦਿੱਤੀ ਤੇ ਉਨ੍ਹਾਂ ਨੇ ਵਿਦਿਆਰਥੀ ਜੀਵਨ ਵਿੱਚ ਐੱਨ.ਐੱਸ.ਐੱਸ ਦੀ ਮਹੱਤਤਾ ਤੇ ਵਿਸਥਾਰਪੂਰਵਕ ਚਾਨਣਾ ਪਾਇਆ। ਸਮਾਗਮ ਵਿੱਚ ਵਿਦਿਆਰਥੀਆਂ ਦੁਆਰਾ ਸੱਭਿਆਚਾਰਕ ਗੀਤ ਅਤੇ ਕਵਿਤਾਵਾਂ ਦੀ ਪੇਸ਼ਕਾਰੀ ਕੀਤੀ ਗਈ। ਮੁੱਖ ਮਹਿਮਾਨ ਸੰਧਿਆਂ ਬੱਠਲਾ ਨੇ ਐੱਨ.ਐੱਸ.ਐੱਸ ਪ੍ਰੋਗਰਾਮ ਅਫਸਰਾਂ ਦੀ ਤਾਰੀਫ਼ ਕਰਦੇ ਹੋਏ ਵਿਦਿਆਰਥੀਆਂ ਨੂੰ ਇਸ ਸੱਤ ਰੋਜਾ ਕੈਂਪ ਵਿੱਚ ਵੱਧ ਚੜ੍ਹ ਕੇ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਡੀ.ਏ.ਵੀ ਕਾਲਜ ਮਲੋਟ ਵੱਲੋਂ ਮੁੱਖ ਮਹਿਮਾਨ ਨੂੰ ਹਰਿਆਲੀ ਦਾ ਸੰਦੇਸ਼ ਦਿੰਦੇ ਹੋਏ ਇੱਕ ਪੌਦਾ ਭੇਂਟ ਕੀਤਾ ਗਿਆ। ਇਸ ਮੌਕੇ ਤੇ ਮੈਡਮ ਨੀਲਮ ਭਾਰਦਵਾਜ, ਡੀਨ ਪ੍ਰੀਖਿਆਵਾਂ, ਯੁਵਕ ਸੇਵਾਵਾਂ ਦੇ ਇੰਚਾਰਜ, ਮੈਡਮ ਤਜਿੰਦਰ ਕੌਰ, ਮੈਡਮ ਰਿੰਪੂ, ਮੈਡਮ ਅੰਜਲੀ ਤੇ ਮੈਡਮ ਕੋਮਲ ਤੋਂ ਇਲਾਵਾ ਸਮੂਹ ਸਟਾਫ਼ ਹਾਜਿਰ ਸੀ।