District NewsMalout News

ਡੀ.ਏ.ਵੀ ਕਾਲਜ ਮਲੋਟ ਦੇ ਰੈੱਡ ਰਿਬਨ ਕਲੱਬ ਵੱਲੋਂ ਪੋਸਟਰ ਅਤੇ ਕੋਲਾਜ਼ ਮੇਕਿੰਗ ਮੁਕਾਬਲੇ ਦਾ ਕੀਤਾ ਗਿਆ ਆਯੋਜਨ

ਮਲੋਟ: ਡੀ.ਏ.ਵੀ ਕਾਲਜ ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਹੇਠ ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਦੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਮੈਡਮ ਇਕਬਾਲ ਕੌਰ ਵੱਲੋਂ ਪੋਸਟਰ ਅਤੇ ਕੋਲਾਜ਼ ਮੇਕਿੰਗ ਮੁਕਾਬਲੇ ਕਰਵਾਏ ਗਏ। ਸਭ ਤੋਂ ਪਹਿਲਾਂ ਮੈਡਮ ਇਕਬਾਲ ਕੌਰ ਨੇ ਸਾਰਿਆਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਇਸ ਗਤੀਵਿਧੀ ਦਾ ਮੁੱਖ ਉਦੇਸ਼ ਇੰਨ੍ਹਾਂ ਪੋਸਟਰਾਂ ਰਾਹੀਂ ਖੂਨਦਾਨ ਦੀ ਮਹੱਤਤਾ ਅਤੇ ਭਿਆਨਕ ਬਿਮਾਰੀਆਂ ਦੀ ਰੋਕਥਾਮ ਨੂੰ ਦਰਸਾਉਣਾ ਹੈ।

ਇਸ ਸਮਾਗਮ ਵਿੱਚ ਸ਼ਾਮਿਲ ਹੋਏ ਸਾਰੇ ਭਾਗੀਦਾਰਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਮੈਡਮ ਤਜਿੰਦਰ ਕੌਰ ਨੇ ਸਾਰਿਆਂ ਦਾ ਤਹਿ-ਦਿਲੋਂ ਧੰਨਵਾਦ ਕੀਤਾ। ਇਸ ਦੌਰਾਨ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਮੈਡਮ ਨੀਲਮ ਭਾਰਦਵਾਜ, ਡਾ. ਜਸਬੀਰ ਕੌਰ, ਡਾ. ਮੁਕਤਾ ਮੁਟਨੇਜਾ, ਮੈਡਮ ਰਿੰਪੂ, ਮੈਡਮ ਮੁਸਕਾਨ, ਮੈਡਮ ਹਸਨਪ੍ਰੀਤ, ਸ਼੍ਰੀ ਅਮਰਜੀਤ ਸਿੰਘ, ਮੈਡਮ ਭੁਪਿੰਦਰ ਕੌਰ ਅਤੇ ਮੈਡਮ ਦੀਕਸ਼ਾ ਸਹਿਤ ਸਮੂਹ ਸਟਾਫ਼ ਹਾਜ਼ਿਰ ਸੀ।

Author: Malout Live

Back to top button