District NewsMalout News

ਡੀ.ਏ.ਵੀ ਕਾਲਜ ਮਲੋਟ ਦੀ ਵਿਦਿਆਰਥਣ ਨੇ ਜਿੱਤਿਆ ਚਾਂਦੀ ਦਾ ਤਗਮਾ

ਮਲੋਟ:- ਡੀ.ਏ.ਵੀ ਕਾਲਜ ਮਲੋਟ ਵਿਖੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਅਤੇ ਸਰੀਰਿਕ ਸਿੱਖਿਆ ਵਿਭਾਗ ਦੇ ਮੁੱਖੀ ਮੈਡਮ ਇਕਬਾਲ ਕੌਰ ਦੀ ਯੋਗ ਅਗਵਾਈ ਅਧੀਨ ਬੀ.ਏ ਭਾਗ ਪਹਿਲਾ ਦੀ ਵਿਦਿਆਰਥਣ ਰੀਆ ਰਾਣਾ ਨੇ 3rd National GOJU RYU Karate Championship-2022, ਜੋ ਕਿ ਰਾਜਸਥਾਨ ਵਿਖੇ ਆਯੋਜਿਤ ਹੋਈ, ਦੇ ਕਰਾਟੇ Event IND-KUMITE (-50 kg) ਵਿੱਚ ਦੂਜਾ ਸਥਾਨ ਪ੍ਰਾਪਤ

ਕਰਕੇ ਕਾਲਜ ਦਾ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ। ਇਹ ਮੁਕਾਬਲੇ 3 ਜੂਨ 2022 ਤੋਂ 5 ਜੂਨ 2022 ਤੱਕ ਜਾਟ ਭਵਨ, ਹਨੂੰਮਾਨਗੜ੍ਹ ਵਿਖੇ ਆਯੋਜਿਤ ਕੀਤੇ ਗਏ ਸਨ। ਰੀਆ ਦੀ ਇਸ ਪ੍ਰਾਪਤੀ ‘ਤੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਅਤੇ ਸਮੂਹ ਸਟਾਫ਼ ਨੇ ਵਧਾਈ ਦਿੰਦਿਆਂ, ਉਸਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਅੱਗੇ ਤੋਂ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।

Author : Malout Live

Leave a Reply

Your email address will not be published. Required fields are marked *

Back to top button