ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ ਜ਼ਿਲੇ ਦੇ ਉਦਯੋਗਪਤੀਆਂ ਨੇ ਆਨਲਾਈਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2021 ’ਚ ਲਿਆ ਹਿੱਸਾ

ਮਲੋਟ:- ਜ਼ਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਉੱਘੇ ਉਦਯੋਗਪਤੀਆਂ ਵੱਲੋਂ ਬੀਤੇ ਦਿਨ ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਵਿੱਚ ਜ਼ਿਲਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਦੇ ਨਾਲ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ, ਜੋ ਕਿ ਐੱਸ.ਏ.ਐੱਸ ਨਗਰ ਵਿੱਚ ਆਯੋਜਿਤ ਕੀਤਾ ਗਿਆ, ਵਿੱਚ ਵਰਚੂਅਲ ਢੰਗ ਨਾਲ ਸ਼ਿਰਕਤ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਨਲਾਈਨ ਸੰਮੇਲਨ ’ਚ ਸ਼ਮੂਲੀਅਤ ਕਰਨ ਆਏ ਸਨਅਤਕਾਰਾਂ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਸੂਦਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਕੌਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਸ਼੍ਰੀ ਸੂਦਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰ ਨੂੰ ਹੋਰ ਅੱਗੇ ਲਿਜਾਉਣ ਲਈ ਕੀਤੇ ਉਪਰਾਲੇ ਵਪਾਰੀ ਵਰਗ ਲਈ ਸਾਰਥਕ ਸਾਬਿਤ ਹੋਣਗੇ। ਉਨਾਂ ਇਹ ਵੀ ਕਿਹਾ ਕਿ ਪੰਜਾਬ ਰਾਜ ਵਪਾਰ ਅਤੇ ਉਦਯੋਗ ਦੇ ਵਿਕਾਸ ਲਈ ਉੱਤਮ ਪਲੇਟਫਾਰਮ ਪ੍ਰਦਾਨ ਕਰਦਾ ਹੈ ਅਤੇ ਅਨੁਕੂਲ ਵਾਤਾਵਰਣ ਪ੍ਰਣਾਲੀ ਸੂਬੇ ਵਿੱਚ ਉਦਯੋਗਾਂ ਦੀ ਖੁਸ਼ਹਾਲੀ ਵਿੱਚ ਬਹੁਤ ਸਹਿਯੋਗ ਕਰਦੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਦੂਰਦਰਸ਼ੀ ਅਤੇ ਲੋਕਪੱਖੀ ਪਹਿਲਕਦਮੀਆਂ ਨੇ ਪੰਜਾਬ ਨੂੰ ਉਦਯੋਗਿਕ ਵਿਕਾਸ ਪੱਖੋਂ ਉੱਭਰਦਾ ਸੂਬਾ ਬਣਾ ਦਿੱਤਾ ਹੈ। ਰਾਜ ਸਰਕਾਰ ਵੱਲੋਂ ਉਦਯੋਗ ਨੂੰ ਦਿੱਤੀਆ ਜਾਣ ਵਾਲੀਆ ਸੁਵਿਧਾਵਾਂ ਨੂੰ ਜ਼ਿਲੇ ਅੰਦਰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਜੇਕਰ ਦੇਸ਼ ਅਤੇ ਸੂਬੇ ਦੀ ਇੰਡਸ਼ਟਰੀਜ਼ ਮਜ਼ਬੂਤ ਹੋਵੇਗੀ, ਤਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਚੰਗੇ ਮੌਕੇ ਮਿਲਣਗੇ ਉਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਉਦਯੋਗ ਨੂੰ ਦਿੱਤੀਆ ਜਾਣ ਵਾਲੀਆ ਸੁਵਿਧਾਵਾਂ ਨੂੰ ਜ਼ਿਲ੍ਹੇ ਅੰਦਰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਜੇਕਰ ਦੇਸ਼ ਅਤੇ ਸੂਬੇ ਦੀ ਇੰਡਸਟਰੀਜ਼ ਮਜ਼ਬੂਤ ਹੋਵੇਗੀ, ਤਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਚੰਗੇ ਮੌਕੇ ਮਿਲਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰੁਣ ਕੁਮਾਰ ਅਤੇ ਐੱਸ.ਡੀ.ਐਮ ਸ਼੍ਰੀਮਤੀ ਸਵਰਨਜੀਤ ਕੌਰ ਸ਼੍ਰੀ ਮੁਕਤਸਰ ਸਾਹਿਬ ਵੀ ਹਾਜਰ ਸਨ।