District NewsMalout News

ਫਲੈਗ ਡੇ-ਫੰਡ ਪੇਟੀ ਵਿੱਚ ਦਾਨ ਪਾ ਕੇ ਦਾਨ ਇਕੱਤਰ ਕਰਨ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਸ਼ੁਰੂਆਤ

ਮਲੋਟ:- ਬੀਤੇ ਦਿਨ ਆਰਮਡ ਫੋਰਸਜ਼ ਫਲੈਗ ਦਿਵਸ ਦੇ ਮੌਕੇ ਤੇ ਦੇਸ਼ ਦੀਆਂ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆ ਨੂੰ ਯਾਦ ਕਰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਨੂੰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਸਟਾਫ ਮੈਂਬਰਾਂ ਵੱਲੋਂ ਫਲੈਗ ਲਗਾਏ ਗਏ ਅਤੇ ਇਸ ਮੌਕੇ `ਰਣਯੋਧੇ-2021` ਮੈਗਜ਼ੀਨ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਰਾਜਦੀਪ ਕੌਰ ਵੱਲੋਂ ਆਪਣੇ ਕਰ ਕਮਲਾਂ ਨਾਲ ਰਿਲੀਜ਼ ਕੀਤਾ।

ਇਸ ਦੌਰਾਨ ਡਿਪਟੀ ਕਮਿਸ਼ਨਰ ਸਾਹਿਬ ਨੇ ਫਲੈਗ ਡੇ-ਫੰਡ ਪੇਟੀ ਵਿੱਚ ਦਾਨ ਪਾ ਕੇ ਦਾਨ ਇਕੱਤਰ ਕਰਨ ਦੀ ਰਸਮੀ ਸ਼ੁਰੂਆਤ ਕੀਤੀ। ਇਸ ਸਮੇਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਸਟਾਫ ਵੱਲੋਂ ਫਲੈਗ ਲਗਾ ਕੇ ਦਾਨ ਰਾਸ਼ੀ ਇਕੱਤਰ ਕੀਤੀ। ਝੰਡਾ ਦਿਵਸ ਦੇ ਇਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਝੰਡਾ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਲੋੜਵੰਦ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਵਾਰਿਸਾਂ ਦੀ ਸਹਾਇਤਾ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ।

Leave a Reply

Your email address will not be published. Required fields are marked *

Back to top button