District NewsMalout News

ਡੀ.ਸੀ ਨੇ ਕੀਤੇ ਹੁਕਮ ਜਾਰੀ, ਸਰਕਾਰੀ ਕਰਮਚਾਰੀ ਅਤੇ ਅਧਿਕਾਰੀ, ਦਫ਼ਤਰਾਂ ਵਿੱਚ ਟੀ-ਸ਼ਰਟ ਅਤੇ ਜੀਨ ਪਹਿਨਣ ਤੇ ਲਗਾਈ ਪਾਬੰਦੀ

ਮਲੋਟ (ਫਰੀਦਕੋਟ): ਸਰਕਾਰੀ ਮੁਲਾਜ਼ਮਾਂ ਵੱਲੋਂ ਦਫ਼ਤਰ ‘ਚ ਟੀ-ਸ਼ਰਟ ਅਤੇ ਜੀਨਸ ਪਾ ਕੇ ਆਉਣ ‘ਤੇ ਰੋਕ ਲੱਗ ਗਈ ਹੈ। ਦਰਅਸਲ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਇਹ ਹੁਕਮ ਦਿੱਤੇ ਗਏ ਹਨ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਦਫ਼ਤਰ ਦੇ ਸਮੇਂ ਦੌਰਾਨ ਟੀ-ਸ਼ਰਟ ਅਤੇ ਜੀਨਸ ਪਾਉਣ ਤੋਂ ਮਨ੍ਹਾਂ ਕਰ ਦਿੱਤਾ ਹੈ। ਡੀ. ਸੀ. ਨੇ ਕਿਹਾ ਕਿ ਅਕਸਰ ਇਹ ਦੇਖਿਆ ਗਿਆ ਹੈ ਕਿ ਸਰਕਾਰੀ ਦਫ਼ਤਰਾਂ ‘ਚ ਕਈ ਅਧਿਕਾਰੀ ਅਤੇ ਮੁਲਾਜ਼ਮ ਟੀ-ਸ਼ਰਟ ਅਤੇ ਜੀਨਸ ਪਾ ਕੇ ਆਉਂਦੇ ਹਨ।

ਇਹ ਪ੍ਰਥਾ ਚੰਗੀ ਨਹੀਂ ਹੈ ਅਤੇ ਇਸ ਦਾ ਆਮ ਜਨਤਾ ‘ਤੇ ਵੀ ਚੰਗਾ ਪ੍ਰਭਾਵ ਨਹੀਂ ਪੈਂਦਾ। ਇਸ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਦਫ਼ਤਰ ‘ਚ ਰਸਮੀ (Formal Dress) ਪਾ ਕੇ ਆਉਣ। ਇਸ ਦਾ ਨੋਟੀਫਿਕੇਸ਼ਨ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਭੇਜਿਆ ਗਿਆ ਹੈ ਤਾਂ ਉਹ ਆਪਣੇ ਅਧੀਨ ਆਉਂਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਨ੍ਹਾਂ ਹਦਾਇਤਾਂ ਬਾਰੇ ਜਾਣੂੰ ਕਰਵਾਉਣ ਅਤੇ ਇਸ ਦੀ ਪਾਲਣਾ ਕਰਵਾਈ ਜਾਵੇ।

Author: Malout Live

Back to top button