ਬਲਾਕ ਪੱਧਰ ਤੇ ਜਿ਼ਲ੍ਹਾ ਪੱਧਰ ਤੇ 16 ਅਤੇ 17 ਦਸੰਬਰ ਨੂੰ ਲੱਗਣਗੇ ਸਪੈਸ਼ਲ ਸੁਵਿਧਾ ਕੈਂਪ-ਐੱਚ.ਐੱਸ ਸੂਦਨ ਡਿਪਟੀ ਕਮਿਸ਼ਨਰ
ਮਲੋਟ:- ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨ ਲਈ 16 ਅਤੇ 17 ਦਸੰਬਰ 2021 ਨੂੰ ਬਲਾਕ ਪੱਧਰ ਸਪੈਸ਼ਲ ਸੁਵਿਧਾ ਕੈਂਪ ਬੀ.ਡੀ.ਪੀ.ਓ ਦਫਤਰ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਲੰਬੀ ਅਤੇ ਗਿੱਦੜਬਾਹਾ ਅਤੇ ਜਿ਼ਲ੍ਹਾ ਪੱਧਰ ਤੇ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਕੈਂਪ ਦੌਰਾਨ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ, ਘਰ ਦੀ ਸਥਿਤੀ, ਬਿਜਲੀ ਕੁਨੈਕਸ਼ਨ, ਘਰਾਂ ਦੇ ਪਖਾਨਿਆਂ, ਐਲ.ਪੀ.ਜੀ ਗੈਸ ਕੁਨੈਕਸ਼ਨ, ਸਰਬਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸਿ਼ਪ ਸਕੀਮ, ਐੱਸ.ਸੀ, ਬੀ.ਸੀ ਕਾਰਪੋਰੇਸ਼ਨ/ਬੈਂਕ ਫਿਕੋ ਤੋਂ ਲੋਨ, ਬੱਸ-ਪਾਸ, ਪੈਂਡਿੰਗ ਇੰਤਕਾਲ ਦੇ ਕੇਸ, ਮਗਨਰੇਗਾ ਜੋਬ ਕਾਰਡ, ਬਿਜਲੀ ਦੇ ਬਕਾਇਆ ਬਿੱਲਾਂ ਦੀ ਮੁਆਫੀ ਦੇ ਸਰਟੀਫਿਕੇਟ ਅਤੇ ਹੋਰ ਸਰਕਾਰੀ ਕੰਮਾਂ ਸੰਬੰਧੀ ਫਾਰਮ ਭਰੇ ਜਾਣਗੇ। ਡਿਪਟੀ ਕਮਿਸ਼ਨਰ ਨੇ ਅੱਜ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਜੂਮ ਮੀਟਿੰਗ ਰਾਹੀ ਹਦਾਇਤ ਕੀਤੀ ਕਿ ਇਨ੍ਹਾਂ ਸੁਵਿਧਾ ਕੈਂਪਾਂ ਵਿੱਚ ਆਪਣੀ ਹਾਜਰੀ ਯਕੀਨੀ ਬਣਾਉਣ ਤਾਂ ਜੋ ਇਨ੍ਹਾਂ ਕੈਂਪ ਦੋਰਾਨ ਸੇਵਾਵਾਂ ਲੈਣ ਆਏ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਵਿਧਾ ਕੈਂਪ ਦਾ ਵੱਧ ਤੋਂ ਵੱਧ ਜਰੂਰ ਲਾਭ ਉਠਾਉਣ।