ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰਜ਼ੀ ਤੌਰ ਤੇ ਜਾਰੀ ਕੀਤੇ ਜਾਣਗੇ ਲਾਇਸੰਸ
ਮਲੋਟ:- ਸ਼੍ਰੀ ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਵਪਾਰ ਮੰਡਲ ਦੇ ਨੁੰਮਾਇਦਿਆਂ ਨਾਲ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਆਰਜੀ ਤੌਰ ਤੇ ਜਲਦੀ ਲਾਇਸੰਸ ਜਾਰੀ ਕੀਤੇ ਜਾਣਗੇ ਅਤੇ ਪਟਾਕੇ ਵੇਚਣ ਲਈ ਥਾਵਾਂ ਨਿਰਧਾਰਤ ਕੀਤੀਆਂ ਜਾਣਗੀਆ।
ਪਟਾਕਿਆਂ ਲਈ ਲਾਇਸੰਸ ਜਾਰੀ ਕਰਨ ਸੰਬੰਧੀ ਚਾਹਵਾਨ ਵਿਅਕਤੀ ਆਪਣੀਆਂ ਦਰਖਾਸਤਾਂ ਸੇਵਾ ਕੇਂਦਰ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਨਾਲ ਸੰਪਰਕ ਕਰ ਸਕਦੇ ਹਨ। ਜਿਲ੍ਹਾ ਪ੍ਰਸ਼ਾਸਨ ਵੱਲੋਂ ਡਰਾਅ ਰਾਹੀਂ ਹੀ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣਗੇ। ਪ੍ਰਸ਼ਾਸ਼ਨ ਵੱਲੋਂ ਜਾਰੀ ਕੀਤੇ ਗਏ ਆਰਜੀ ਲਾਇਸੰਸਾਂ ਤੋਂ ਬਿਨਾਂ ਜੇਕਰ ਕੋਈ ਵਿਆਕਤੀ ਪਟਾਕੇ ਵੇਚਦਾ ਪਾਇਆ ਗਿਆ ਤਾਂ ਉਸਦੇ ਖਿਲਾਫ ਕਾਨੂੰਨੀ ਕੀਤੀ ਜਾਵੇਗੀ। ਪਟਾਕੇ ਵੇਚਣ ਵਾਲਿਆਂ ਨੂੰ ਫਾਇਰ ਸੈਫਟੀ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨੀ ਹੋਵੇਗੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀਮਤੀ ਸਵਰਨਜੀਤ ਕੌਰ ਐੱਸ.ਡੀ.ਐਮ ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਓਮ ਪ੍ਰਕਾਸ਼ ਐੱਸ.ਡੀ.ਐਮ ਗਿੱਦੜਬਾਹਾ, ਇੰਦਰਜੀਤ ਬਾਂਸਲ ਪ੍ਰਧਾਨ ਮੰਡਲ, ਦੇਸ ਰਾਜ ਤਨੇਜਾ ਜਨਰਲ ਸਕੱਤਰ ਵੀ ਮੌਜੂਦ ਸਨ।