ਮਲੋਟ:- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਮਹਾਵੀਰ ਸ਼ਰਮਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਦੌਰਾਨ ਪੈਨਸ਼ਨਰਜ਼ ਦਿਵਸ 17 ਦਸੰਬਰ 2019 ਦਿਨ ਮੰਗਲਵਾਰ ਨੂੰ ਸ੍ਰੀ ਕ੍ਰਿਸ਼ਨਾ ਮੰਦਿਰ ਧਰਮਸ਼ਾਲਾ ਮੰਡੀ ਹਰਜੀ ਰਾਮ ਮਲੋਟ ਵਿਖੇ ਸਵੇਰੇ 11:00 ਤੋਂ ਲੈ ਕੇ 2:00 ਵਜੇ ਤੱਕ ਮਨਾਉਣ ਸਬੰਧੀ ਫ਼ੈਸਲਾ ਲਿਆ ਗਿਆ। ਅਹੁਦੇਦਾਰਾਂ ਨੇ ਦੱਸਿਆ ਕਿ ਪੈਨਸ਼ਨਰਜ਼ ਦਿਵਸ ਦੌਰਾਨ 80 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਜ਼ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੀਟਿੰਗ ਦੌਰਾਨ ਪੈਨਸ਼ਨਰਜ਼ ਦੀਆਂ ਕਾਫ਼ੀ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਵੀ ਰੋਸ ਪ੍ਰਗਟ ਕੀਤਾ ਗਿਆ। ਪੈਨਸ਼ਨਰਜ਼ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਡੀ.ਏ.ਦਾ ਬਕਾਇਆ ਜਾਰੀ ਕੀਤਾ ਜਾਵੇ , 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ ਅਤੇ ਮੈਡੀਕਲ ਭੱਤੇ ਨੂੰ ਵਧਾ ਕੇ 2 ਹਜ਼ਾਰ ਰੁਪਏ ਕੀਤਾ ਜਾਵੇ , ਇਸ ਦੌਰਾਨ ਕਸ਼ਮੀਰ ਸਿੰਘ ਬੁਰਜ ਸਿੱਧਵਾਂ , ਰਣਜੀਤ ਸਿੰਘ , ਨੱਥਾ ਸਿੰਘ ਖ਼ਜ਼ਾਨਚੀ , ਰਾਮ ਸਰੂਪ , ਰਜਿੰਦਰ ਬਠਲਾ , ਹਰਚਰਨ ਸਿੰਘ , ਜਗਸੀਰ ਸਿੰਘ , ਨਿਰੰਜਣ ਸਿੰਘ , ਮਹਿੰਦਰ ਸਿੰਘ ਦੇ ਇਲਾਵਾ ਕਾਫ਼ੀ ਗਿਣਤੀ ਵਿਚ ਪੈਨਸ਼ਨਰ ਹਾਜ਼ਰ ਸਨ ।