ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਲਗਾਈ ਗਈ ਛਬੀਲ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਲੰਬੀ ਸ਼੍ਰੀ ਮਤੀ ਰਣਜੀਤ ਕੌਰ ਦੀ ਯੋਗ ਅਗਵਾਈ ਹੇਠ ਸੀ.ਡੀ.ਪੀ.ਓ ਦਫਤਰ ਦੇ ਸਮੂਹ ਸਟਾਫ਼ ਅਤੇ ਸਬ-ਤਹਿਸੀਲ ਲੰਬੀ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਦੇ ਸਹਿਯੋਗ ਨਾਲ ਅੱਜ ਮਿਤੀ 11/06/2024 ਨੂੰ ਸਬ-ਤਹਿਸੀਲ ਲੰਬੀ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।

ਇਸ ਵਿੱਚ ਸਬ-ਤਹਿਸੀਲ ਲੰਬੀ ਦੇ ਸਮੂਹ ਸਟਾਫ਼ ਦਾ ਵਿਸ਼ੇਸ਼ ਸਹਿਯੋਗ ਰਿਹਾ। Author : Malout Live