District NewsMalout News

ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ ਪਿੰਡ ਮਲੋਟ ਵਿਖੇ ਇੱਕ ਨਵੀਂ ਪ੍ਰਥਾ ਦਾ ਆਗਾਜ਼

ਮਲੋਟ: ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਮਲੋਟ ਵਿਖੇ ਇੱਕ ਨਵੀਂ ਪ੍ਰਥਾ ਦਾ ਆਗਾਜ਼ ਕੀਤਾ ਗਿਆ। ਜਿਸ ਵਿੱਚ ਅਧਿਆਪਕਾਂ ਵੱਲੋਂ ਆਪਣੇ ਜਨਮਦਿਨ ਅਤੇ ਆਪਣੇ ਬੱਚਿਆਂ ਦੇ ਜਨਮਦਿਨ ਮੌਕੇ ਸਕੂਲ ਨੂੰ ਸੋਹਣਾ ਬਨਾਉਣ ਦੇ ਲਈ ਸਕੂਲ ਦੇ ਵਿੱਚ ਫੁੱਲਦਾਰ ਬੂਟੇ ਲਗਾਏ ਜਾ ਰਹੇ ਹਨ।

ਇਸ ਪ੍ਰਥਾ ਤਹਿਤ ਪ੍ਰਿੰਸੀਪਲ ਸ਼੍ਰੀਮਤੀ ਕਮਲਾ ਦੇਵੀ, ਸ਼੍ਰੀਮਤੀ ਨਵਜੋਤ ਕੌਰ ਅਤੇ ਸ਼੍ਰੀ ਰਾਜ ਕੁਮਾਰ ਵੱਲੋਂ ਸਕੂਲ ਵਿੱਚ ਫੁੱਲਦਾਰ ਬੂਟਿਆਂ ਵਾਲੇ ਗਮਲੇ ਭੇਟ ਕੀਤੇ ਗਏ। ਪ੍ਰਿੰਸੀਪਲ ਸ਼੍ਰੀਮਤੀ ਕਮਲਾ ਦੇਵੀ ਦੀ ਪ੍ਰੇਰਨਾ ਨਾਲ ਸਾਰੇ ਹੀ ਅਧਿਆਪਕਾਂ ਵੱਲੋਂ ਗੌ ਗ੍ਰੀਨ ਮੁਹਿੰਮ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।

Author: Malout Live

Leave a Reply

Your email address will not be published. Required fields are marked *

Back to top button